19 Jan 2024
TV9Punjabi
ਰਾਮ ਮੰਦਰ ਦੀ ਉਸਾਰੀ ਦਾ ਕੰਮ ਹੁਣ ਆਪਣੇ ਆਖਰੀ ਪੜਾਅ 'ਤੇ ਚੱਲ ਰਿਹਾ ਹੈ।
ਮੰਦਰ ਦਾ ਉਦਘਾਟਨ 22 ਜਨਵਰੀ ਨੂੰ ਹੋਵੇਗਾ। ਇਸ ਸਬੰਧੀ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ।
ਪੂਰਾ ਦੇਸ਼ ਸ਼ਾਨਦਾਰ ਮੰਦਰ ਦੇ ਉਦਘਾਟਨ ਅਤੇ ਰਾਮਲਲਾ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਕਰਨ ਦੀ ਉਡੀਕ ਕਰ ਰਿਹਾ ਹੈ।
ਬਹੁਤ ਸਾਰੇ ਲੋਕਾਂ ਦੇ ਮਨਾਂ ਵਿੱਚ ਇਹ ਸਵਾਲ ਵੀ ਉੱਠਦਾ ਹੈ ਕਿ ਇਸ ਵਿਸ਼ਾਲ ਮੰਦਰ ਦੇ ਨਿਰਮਾਣ ਵਿੱਚ ਕਿੰਨਾ ਖਰਚ ਆਇਆ?
ਇਹ ਜਾਣਕਾਰੀ ਫਾਈਨੈਂਸ਼ੀਅਲ ਐਕਸਪ੍ਰੈਸ ਨੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਸਕੱਤਰ ਚੰਪਤ ਰਾਏ ਦੇ ਹਵਾਲੇ ਨਾਲ ਦਿੱਤੀ ਹੈ।
ਇਸ 'ਚ ਕਿਹਾ ਗਿਆ ਹੈ ਕਿ 5 ਫਰਵਰੀ 2020 ਤੋਂ 31 ਮਾਰਚ 2023 ਦਰਮਿਆਨ ਮੰਦਰ ਦੇ ਨਿਰਮਾਣ 'ਚ ਕੁੱਲ 900 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਟਰੱਸਟ ਦੇ ਬੈਂਕ ਖਾਤੇ ਵਿੱਚ ਅਜੇ ਵੀ 3,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਹੈ।