28 Jan 2024
TV9 Punjabi
ਕੀਵੀ ਇੱਕ ਅਜਿਹਾ ਫਲ ਹੈ ਜੋ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਕੀਵੀ ਨੂੰ ਸਿਹਤ ਦੇ ਨਜ਼ਰੀਏ ਤੋਂ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਡਾਕਟਰ ਵੀ ਇਸ ਨੂੰ ਖਾਣ ਦੀ ਸਲਾਹ ਦਿੰਦੇ ਹਨ।
ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕੀਵੀ ਚੀਨ ਵਿੱਚ ਉਗਾਇਆ ਜਾਂਦਾ ਹੈ ਅਤੇ ਇਹ ਉੱਥੋਂ ਦਾ ਰਾਸ਼ਟਰੀ ਫਲ ਹੈ। ਇਸ ਵਿੱਚ ਭਰਪੂਰ ਮਾਤਰਾ ਵਿੱਚ ਪੋਸ਼ਣ ਪਾਇਆ ਜਾਂਦਾ ਹੈ।
ਕੀਵੀ ਵਿੱਚ ਵਿਟਾਮਿਨ ਸੀ, ਈ, ਵਿਟਾਮਿਨ ਕੇ, ਫੋਲੇਟ, ਪੋਟਾਸ਼ੀਅਮ ਪਾਇਆ ਜਾਂਦਾ ਹੈ। ਜਾਣੋ ਕੀਵੀ ਸਾਡੀ ਸਿਹਤ ਲਈ ਕਿੰਨਾ ਫਾਇਦੇਮੰਦ ਹੈ।
ਪਰ ਕੀ ਤੁਸੀਂ ਜਾਣਦੇ ਹੋ ਕਿ ਇਕ ਮਹੀਨੇ ਤੱਕ ਹਰ ਰੋਜ਼ ਕੀਵੀ ਖਾਣ ਨਾਲ ਸਿਹਤ 'ਤੇ ਕੀ ਪ੍ਰਭਾਵ ਪੈਂਦਾ ਹੈ? ਤਾਂ ਆਓ ਜਾਣਦੇ ਹਾਂ ਇਸ ਬਾਰੇ।
ਕੀਵੀ ਅੱਖਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਅੱਖਾਂ ਨੂੰ ਸਿਹਤਮੰਦ ਰੱਖਣ ਲਈ ਰੋਜ਼ਾਨਾ ਕੀਵੀ ਖਾਣਾ ਚਾਹੀਦਾ ਹੈ।
ਕੀਵੀ ਦਿਲ ਲਈ ਫਾਇਦੇਮੰਦ ਹੈ। ਇਸ 'ਚ ਮੌਜੂਦ ਪੋਟਾਸ਼ੀਅਮ ਦਿਲ ਦੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਇਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।
ਜੇਕਰ ਤੁਸੀਂ ਹਮੇਸ਼ਾ ਰਾਤ ਨੂੰ ਨੀਂਦ ਨਾ ਆਉਣ ਦੀ ਸ਼ਿਕਾਇਤ ਕਰਦੇ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਕੀਵੀ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।