11-09- 2024
TV9 Punjabi
Author: Isha Sharma
ਗਲਤ ਖਾਣ-ਪੀਣ ਦੀਆਂ ਆਦਤਾਂ, ਖਾਸ ਤੌਰ 'ਤੇ ਖੁਰਾਕ ਵਿੱਚ ਪਿਊਰੀਨ ਪਦਾਰਥਾਂ ਵਾਲੇ ਭੋਜਨਾਂ ਦਾ ਜ਼ਿਆਦਾ ਸੇਵਨ ਸਰੀਰ ਵਿੱਚ ਯੂਰਿਕ ਐਸਿਡ ਨੂੰ ਵਧਾਉਂਦਾ ਹੈ।
ਸਰੀਰ ਵਿੱਚ ਯੂਰਿਕ ਐਸਿਡ ਵਧਣ ਕਾਰਨ ਜੋੜਾਂ ਵਿੱਚ ਦਰਦ ਅਤੇ ਮਾਸਪੇਸ਼ੀਆਂ ਵਿੱਚ ਸੋਜ ਹੋ ਸਕਦੀ ਹੈ। ਇਸ ਤੋਂ ਇਲਾਵਾ ਗਾਊਟ ਅਤੇ ਕਿਡਨੀ ਖਰਾਬ ਹੋਣ ਦੀ ਸਮੱਸਿਆ ਹੋ ਸਕਦੀ ਹੈ।
ਯੂਰਿਕ ਐਸਿਡ ਦੇ ਮਰੀਜ਼ਾਂ ਨੂੰ ਆਪਣੀ ਖੁਰਾਕ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਅਜਿਹੇ 'ਚ ਉਨ੍ਹਾਂ ਨੂੰ ਕੋਲਡ ਡਰਿੰਕ ਪੀਣੀ ਚਾਹੀਦੀ ਹੈ ਜਾਂ ਨਹੀਂ? ਆਓ ਜਾਣਦੇ ਹਾਂ।
ਡਾ: ਕਵਲਜੀਤ ਸਿੰਘ ਦੱਸਦੇ ਹਨ ਕਿ ਕੋਲਡ ਡਰਿੰਕਸ ਵਿੱਚ ਪਿਊਰੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਨੂੰ ਪੀਣ ਨਾਲ ਯੂਰਿਕ ਐਸਿਡ ਦਾ ਪੱਧਰ ਵੱਧ ਸਕਦਾ ਹੈ। ਇਸ ਕਾਰਨ ਜੋੜਾਂ ਵਿੱਚ ਸੋਜ ਅਤੇ ਦਰਦ ਵੀ ਵਧ ਸਕਦਾ ਹੈ।
ਸਾਫਟ ਡਰਿੰਕਸ ਵਿੱਚ ਫਾਸਫੋਰਿਕ ਐਸਿਡ ਹੁੰਦਾ ਹੈ, ਜੋ ਸਰੀਰ ਵਿੱਚੋਂ ਕੈਲਸ਼ੀਅਮ ਨੂੰ ਬਾਹਰ ਕੱਢ ਸਕਦਾ ਹੈ, ਜਿਸ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ।
ਕੋਲਡ ਡਰਿੰਕਸ 'ਚ ਮੌਜੂਦ ਕੈਫੀਨ ਅਤੇ ਕਾਰਬੋਨੇਟਿਡ ਪਾਣੀ ਪਾਚਨ ਤੰਤਰ ਨੂੰ ਖਰਾਬ ਕਰ ਸਕਦਾ ਹੈ। ਇਸ ਕਾਰਨ ਪੇਟ 'ਚ ਗੈਸ, ਐਸੀਡਿਟੀ ਅਤੇ ਬਦਹਜ਼ਮੀ ਦੀ ਸਮੱਸਿਆ ਹੋ ਸਕਦੀ ਹੈ।
ਕੋਲਡ ਡਰਿੰਕਸ 'ਚ ਮੌਜੂਦ ਐਸਿਡ ਅਤੇ ਸ਼ੂਗਰ ਦੰਦਾਂ ਦੀ ਉਪਰਲੀ ਪਰਤ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਕਾਰਨ ਦੰਦਾਂ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।