23-12- 2024
TV9 Punjabi
Author: Isha
ਕੱਚੇ ਦੁੱਧ ਵਿੱਚ ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਪ੍ਰੋਟੀਨ ਅਤੇ ਲੈਕਟੋਜ਼ ਹੁੰਦੇ ਹਨ।
ਕੱਚੇ ਦੁੱਧ ਵਿੱਚ ਐਨਜ਼ਾਈਮ ਅਤੇ ਪ੍ਰੋਬਾਇਓਟਿਕਸ ਹੁੰਦੇ ਹਨ। ਇਹ ਪਾਚਨ ਤੰਤਰ ਨੂੰ ਸੁਧਾਰਨ ਵਿੱਚ ਮਦਦ ਕਰਦੇ ਹਨ।
ਕੱਚੇ ਦੁੱਧ ਵਿੱਚ ਮੌਜੂਦ ਵਾਧੂ ਕੈਲਸ਼ੀਅਮ ਅਤੇ ਫਾਸਫੋਰਸ ਹੱਡੀਆਂ ਲਈ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਇਹ ਦੰਦਾਂ ਨੂੰ ਮਜ਼ਬੂਤ ਬਣਾਉਂਦਾ ਹੈ।
ਕੱਚੇ ਦੁੱਧ ਵਿੱਚ ਪਾਣੀ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ Skin ਨੂੰ ਨਮੀ ਪ੍ਰਦਾਨ ਕਰਦਾ ਹੈ, ਜਿਸ ਨਾਲ Skin ਚਮਕਦਾਰ ਬਣ ਜਾਂਦੀ ਹੈ।
ਕੱਚੇ ਦੁੱਧ ਦਾ ਸੇਵਨ ਕਰਨ ਨਾਲ ਥਕਾਵਟ ਅਤੇ ਕਮਜ਼ੋਰੀ ਤੋਂ ਰਾਹਤ ਮਿਲਦੀ ਹੈ। ਇਸ ਵਿਚ ਲੈਕਟੋਜ਼ ਹੁੰਦਾ ਹੈ, ਜੋ ਸਰੀਰ ਨੂੰ ਊਰਜਾ ਦਿੰਦਾ ਹੈ।
ਕੱਚਾ ਦੁੱਧ ਪੀਣ ਤੋਂ ਪਹਿਲਾਂ ਇਸ ਦੀ ਸਫਾਈ ਦਾ ਧਿਆਨ ਰੱਖੋ। ਗੰਦੇ ਦੁੱਧ ਵਿੱਚ ਬੈਕਟੀਰੀਆ ਹੋ ਸਕਦਾ ਹੈ, ਜੋ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ।