1 Feb 2024
TV9 Punjabi
ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣਾ 6ਵਾਂ ਅਤੇ ਪਹਿਲਾ ਅੰਤਰਿਮ ਬਜਟ ਪੇਸ਼ ਕੀਤਾ। ਜਿਸ ਵਿੱਚ ਉਨ੍ਹਾਂ ਨੇ ਔਰਤਾਂ ਲਈ ਇੱਕ ਵੱਡਾ ਐਲਾਨ ਵੀ ਕੀਤਾ ਹੈ।
ਬਜਟ 2024 ਵਿੱਚ ਐਲਾਨ ਕੀਤਾ ਗਿਆ ਸੀ ਕਿ ਹੁਣ ਦੇਸ਼ ਦੀਆਂ 3 ਕਰੋੜ ਔਰਤਾਂ ਨੂੰ ਸਰਕਾਰ ਦੀ ਲਖਪਤੀ ਦੀਦੀ ਯੋਜਨਾ ਦਾ ਲਾਭ ਮਿਲੇਗਾ।
ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਹੁਣ ਤੱਕ ਦੇਸ਼ ਦੀਆਂ 1 ਕਰੋੜ ਔਰਤਾਂ ਨੂੰ ਲਖਪਤੀ ਦੀਦੀ ਯੋਜਨਾ ਦਾ ਲਾਭ ਮਿਲ ਚੁੱਕਾ ਹੈ।
ਇਸ ਯੋਜਨਾ ਤਹਿਤ ਸ਼ੁਰੂ ਵਿੱਚ 2 ਕਰੋੜ ਔਰਤਾਂ ਤੱਕ ਪਹੁੰਚਣ ਦਾ ਟੀਚਾ ਰੱਖਿਆ ਗਿਆ ਸੀ। ਜਿਸ ਨੂੰ ਹੁਣ ਵਧਾ ਕੇ 3 ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਲਖਪਤੀ ਦੀਦੀ ਯੋਜਨਾ ਤਹਿਤ ਸਰਕਾਰ ਵੱਲੋਂ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ ਵੱਖ-ਵੱਖ ਤਰ੍ਹਾਂ ਦੀ ਹੁਨਰ ਸਿਖਲਾਈ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਸਰਕਾਰ ਵੱਲੋਂ ਔਰਤਾਂ ਨੂੰ ਆਰਥਿਕ ਮਦਦ ਵੀ ਦਿੱਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਲੱਖਪਤੀ ਬਣਾਉਣ 'ਚ ਮਦਦ ਮਿਲੇਗੀ।
ਇਸ ਸਕੀਮ ਤਹਿਤ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ ਐਲ.ਈ.ਡੀ ਬਲਬ ਬਣਾਉਣਾ, ਪਲੰਬਿੰਗ, ਡਰੋਨ ਰਿਪੇਅਰਿੰਗ ਆਦਿ ਤਕਨੀਕੀ ਕੰਮ ਸਿਖਾ ਕੇ ਆਤਮ ਨਿਰਭਰ ਬਣਾਇਆ ਜਾਵੇਗਾ।