ਚੋਣ ਪ੍ਰਚਾਰ ਦੇ ਆਖਰੀ 2 ਦਿਨ, ਜਾਣੋਂ ਅੱਜ ਕਿਹੜੇ ਕਿਹੜੇ ਲੀਡਰ ਕਰਨਗੇ ਰੈਲੀਆਂ

29 May 2024

TV9 Punjabi

Author: Isha

ਲੋਕ ਸਭਾ ਚੋਣਾਂ ਲਈ ਪ੍ਰਚਾਰ ਹੁਣ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ, ਜਦਕਿ ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੇ ਵੀ ਚਾਰਜ ਸੰਭਾਲ ਲਿਆ ਹੈ।

ਅੰਤਿਮ ਪੜਾਅ

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਕੰਪੇਨਰ ਰਾਹੁਲ ਗਾਂਧੀ ਅੱਜ ਪੰਜਾਬ ਆ ਰਹੇ ਹਨ। 

ਰਾਹੁਲ ਗਾਂਧੀ

ਅੱਜ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰਨਗੇ। 

ਚੋਣ ਪ੍ਰਚਾਰ

ਕੇਜਰੀਵਾਲ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ‘ਚ ਰੋਡ ਸ਼ੋਅ ਕੀਤਾ ਜਾਵੇਗਾ , ਇਸ ਤੋਂ ਬਾਅਦ ਸ਼ਾਮ ਨੂੰ ਉਹ ਸ਼੍ਰੀ ਮੁਕਤਸਰ ਸਾਹਿਬ ਵਿਖੇ ਪ੍ਰਚਾਰ ਕਰਨਗੇ।

ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਆਨੰਦਪੁਰ ਸਾਹਿਬ ਹਲਕੇ ‘ਚ ਚੋਣ ਪ੍ਰਚਾਰ ਨੂੰ ਹੋਰ ਤਿੱਖਾ ਕਰਨਗੇ। ਇਨ੍ਹਾਂ ਲੋਕ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 13-0 ਦਾ ਨਾਅਰਾ ਦਿੱਤਾ ਹੈ।

ਭਗਵੰਤ ਮਾਨ

ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਪਿਊਸ਼ ਗੋਇਲ ਅੱਜ ਲੁਧਿਆਣਾ ਆ ਰਹੇ ਹਨ। ਅੱਜ ਗੋਇਲ ਸਾਢੇ 11 ਵਜੇ ਸ਼ਹਿਰ ਪਹੁੰਚਣਗੇ।

ਪਿਊਸ਼ ਗੋਇਲ

ਤੁਹਾਨੂੰ ਦੱਸ ਦੇਈਏ ਕਿ ਪੀਯੂਸ਼ ਗੋਇਲ ਦੀ 40 ਸਾਲਾਂ ਦੀ ਰਾਜਨੀਤੀ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਉਹ ਖੁਦ ਲੋਕ ਸਭਾ ਚੋਣ ਲੜ ਰਹੇ ਹਨ।

ਲੋਕ ਸਭਾ ਚੋਣ

ਭਿਆਨਕ ਗਰਮੀ ਦਾ ਕਹਿਰ ਜਾਰੀ, ਪੰਜਾਬ ‘ਚ ਗਰਮੀ ਨੇ ਤੋੜਿਆ 46 ਸਾਲਾਂ ਦਾ ਰਿਕਾਰਡ