ਲਾਰੈਂਸ ਦੇ ਇੰਟਰਵਿਊ ਦੀ ਜਾਂਚ ਲਈ ਬਣੀ SIT, ਇੰਟਰਵਿਊ ਹਟਾਉਣ ਦੇ ਨਿਰਦੇਸ਼

21 Dec 2023

TV9Punjabi

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐਸ ਅਧਿਕਾਰੀਆਂ ਦੀ ਸੂਚੀ ਹਾਈਕੋਰਟ ਨੂੰ ਸੌਂਪ ਦਿੱਤੀ ਹੈ।

ਹਾਈ ਕੋਰਟ ਵਿੱਚ ਸੁਣਵਾਈ 

ਇਸ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਇੱਕ ਐਸਆਈਟੀ ਬਣਾਉਣ ਦਾ ਫੈਸਲਾ ਕੀਤਾ।

ਐਸਆਈਟੀ ਬਣਾਉਣ ਦਾ ਫੈਸਲਾ

ਇਸ SIT ਵਿੱਚ ਦੋ ਹੋਰ ਅਧਿਕਾਰੀ ਐਸ ਰਾਹੁਲ ਅਤੇ ਆਈਪੀਐਸ ਨਿਲਾਂਬਰੀ ਜਗਾਦਲੇ ਵੀ ਹੋਣਗੇ। ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗਾ।

ਅਗਲੀ ਸੁਣਵਾਈ 10 ਜਨਵਰੀ ਨੂੰ 

ਸੁਣਵਾਈ ਦੌਰਾਨ ਕੋਰਟ ਨੇ ਦੋ ਮਾਮਲੇ ਵੀ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸੁਣਵਾਈ ਦੌਰਾਨ ਹਾਈਕੋਰਟ ਨੇ ਇੰਟਰਵਿਊ ਨੂੰ ਸੋਸ਼ਲ ਮੀਡੀਆ ਸਾਈਟਸ ਤੋਂ ਹਟਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।

 ਇੰਟਰਵਿਊ ਹਟਾਉਣ ਦੇ ਵੀ ਨਿਰਦੇਸ਼

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹਾਈ ਕੋਰਟ ਨੇ ਜਾਂਚ ਲਈ ਪੰਜਾਬ ਸਰਕਾਰ ਤੋਂ ਐਸਪੀ ਰੈਂਕ ਜਾਂ ਇਸ ਤੋਂ ਉੱਪਰ ਦੇ ਅਧਿਕਾਰੀਆਂ ਦੇ ਨਾਂ ਮੰਗੇ ਸਨ। ਅਦਾਲਤ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਵਿੱਚ ਕਈ ਸ਼ਾਨਦਾਰ ਅਧਿਕਾਰੀ ਹਨ, ਜੋ ਜਾਂਚ ਕਰਨ ਵਿੱਚ ਸਮਰੱਥ ਹਨ। ਇਹ ਅਫਸਰ ਐਸਪੀ ਰੈਂਕ ਤੋਂ ਘੱਟ ਨਾ ਹੋਣ।

ਪਿਛਲੀ ਸੁਣਵਾਈ ‘ਚ ਹਾਈਕੋਰਟ ਨੇ ਅਧਿਕਾਰੀਆਂ ਦੇ ਮੰਗੇ ਸਨ ਨਾਂ

ਕੈਬਿਨੇਟ ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ, ਮੌਕੇ ‘ਤੇ ਹੀ ਮਿਲੀ ਜ਼ਮਾਨਤ