21 April 2024
TV9 Punjabi
Author: Isha
ਤਿਹਾੜ ਜੇਲ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ।
ਸ਼ਨੀਵਾਰ ਨੂੰ ਐਲਜੀ ਨੇ ਤਿਹਾੜ ਜੇਲ੍ਹ ਦੀ ਰਿਪੋਰਟ ਪੇਸ਼ ਕੀਤੀ ਅਤੇ ਆਮ ਆਦਮੀ ਪਾਰਟੀ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ।
ਐਤਵਾਰ ਨੂੰ ਆਮ ਆਦਮੀ ਪਾਰਟੀ ਨੇ ਏਮਜ਼ ਨੂੰ ਪੱਤਰ ਲਿਖ ਕੇ ਸ਼ੂਗਰ ਦੇ ਮਾਹਿਰ ਦੀ ਉਪਲਬਧਤਾ ਨੂੰ ਲੈ ਕੇ ਖੁਦ ਤਿਹਾੜ ਜੇਲ੍ਹ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਕੀਤੇ ਹਨ।
ਦਿੱਲੀ ਸਰਕਾਰ ਦੇ ਮੰਤਰੀ ਅਤੇ ਆਪ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 1 ਅਪ੍ਰੈਲ ਤੋਂ ਤਿਹਾੜ ਜੇਲ੍ਹ ਵਿੱਚ ਹਨ।
ਦੂਜਾ ਪੱਖ ਭਾਜਪਾ ਦੀ ਕੇਂਦਰ ਸਰਕਾਰ ਦਾ ਹੈ ਜੋ ਕਹਿੰਦੀ ਹੈ ਕਿ ਉਨ੍ਹਾਂ ਨੂੰ ਇਨਸੁਲਿਨ ਦੀ ਲੋੜ ਨਹੀਂ ਹੈ। ਤਿਹਾੜ ਜੇਲ੍ਹ ਵਿੱਚ ਡਾਕਟਰ ਅਤੇ ਮਾਹਿਰ ਹਨ।
ਸੌਰਭ ਭਾਰਦਵਾਜ ਨੇ ਕਿਹਾ ਕਿ ਅੱਜ ਮੈਂ ਤੁਹਾਨੂੰ ਦੱਸਣ ਜਾ ਰਿਹਾ ਹਾਂ ਕਿ ਕਿਵੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।