15 Feb 2024
TV9 Punjabi
ਪਿਛਲੇ ਕੁਝ ਦਿਨਾਂ ਵਿੱਚ ਲੋਕਾਂ ਵਿੱਚ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਗਿਆ ਹੈ। ਸਿਹਤ ਮਾਹਿਰਾਂ ਅਨੁਸਾਰ ਇਸ ਦਾ ਕਾਰਨ ਸਾਡੀ ਖਰਾਬ ਜੀਵਨ ਸ਼ੈਲੀ ਹੈ।
ਜੇਕਰ ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ, ਤਾਂ ਇੱਥੇ ਅਸੀਂ ਤੁਹਾਨੂੰ 5 ਨਿਯਮ ਦੱਸ ਰਹੇ ਹਾਂ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖ ਸਕਦੇ ਹੋ।
ਸਿਗਰੇਟ ਦਿਲ ਦੇ ਦੌਰੇ ਦਾ ਖ਼ਤਰਾ ਵਧਾਉਂਦੀ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਬਹੁਤ ਜ਼ਿਆਦਾ ਸਿਗਰਟ ਪੀਣ ਨਾਲ ਸਟ੍ਰੋਕ ਦਾ ਖ਼ਤਰਾ ਵੱਧ ਜਾਂਦਾ ਹੈ।
ਬੈਡ ਕੋਲੈਸਟ੍ਰੋਲ ਦਿਲ ਦੇ ਦੌਰੇ ਦਾ ਖ਼ਤਰਾ ਵਧਾਉਂਦਾ ਹੈ। ਇਸ ਨੂੰ ਕੰਟਰੋਲ ਕਰਨ ਲਈ ਰੋਜ਼ਾਨਾ ਕਸਰਤ ਕਰੋ ਅਤੇ ਸਿਹਤਮੰਦ ਖੁਰਾਕ ਲਓ।
ਸ਼ੂਗਰ ਦੇ ਮਰੀਜ਼ਾਂ ਨੂੰ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਸ਼ੂਗਰ ਹੈ ਉਨ੍ਹਾਂ ਨੂੰ ਆਪਣੇ ਬਲੱਡ ਸ਼ੂਗਰ 'ਤੇ ਨਜ਼ਰ ਰੱਖਣੀ ਚਾਹੀਦੀ ਹੈ।
ਮੋਟਾਪਾ ਸਿਰਫ਼ ਦਿਲ ਦਾ ਦੌਰਾ ਹੀ ਨਹੀਂ ਸਗੋਂ ਕਈ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ। ਜ਼ਿਆਦਾ ਮੋਟਾਪਾ ਹਾਰਟ ਅਟੈਕ ਦਾ ਕਾਰਨ ਬਣਦਾ ਹੈ।
ਜੇਕਰ ਤੁਸੀਂ ਆਪਣੇ ਸਰੀਰ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਘੱਟੋ-ਘੱਟ 30 ਮਿੰਟ ਵਰਕਆਊਟ ਕਰੋ। ਇਸ ਨਾਲ ਸਰੀਰ 'ਚ ਖੂਨ ਦਾ ਪ੍ਰਵਾਹ ਠੀਕ ਰਹਿੰਦਾ ਹੈ।