4 Feb 2024
TV9 Punjabi
ਸਿਰਫ਼ ਸਿੱਖਿਆ ਹੀ ਨਹੀਂ, ਸਗੋਂ ਪਾਲਣ-ਪੋਸ਼ਣ ਵੀ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਵਿਅਕਤੀ ਜ਼ਿੰਦਗੀ ਵਿੱਚ ਕਿੰਨਾ ਸਫਲ ਹੋਵੇਗਾ, ਇਸ ਲਈ ਮਾਪਿਆਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ।
ਜੇਕਰ ਮਾਪੇ ਆਪਣੇ ਬੱਚਿਆਂ ਨੂੰ ਕਾਮਯਾਬ ਦੇਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਕੁਝ ਗੱਲਾਂ ਦੱਸਣੀਆਂ ਚਾਹੀਦੀਆਂ ਹਨ ਤਾਂ ਜੋ ਇਹ ਆਦਤਾਂ ਉਨ੍ਹਾਂ ਦੀ ਸ਼ਖ਼ਸੀਅਤ ਦਾ ਹਿੱਸਾ ਬਣ ਸਕਣ।
ਬਚਪਨ ਤੋਂ ਹੀ ਸਕਾਰਾਤਮਕ ਸੋਚ ਦੀ ਆਦਤ ਪਾਓ ਤਾਂ ਕਿ ਮਾੜੇ ਹਾਲਾਤਾਂ ਅਤੇ ਅਸਫਲਤਾਵਾਂ ਵਿੱਚ ਵੀ ਉਹ ਨਿਰਾਸ਼ ਨਾ ਹੋਣ ਅਤੇ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਰਹਿਣ।
ਸਫ਼ਲ ਹੋਣ ਲਈ ਸਮੇਂ ਦੀ ਸਹੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ, ਇਸ ਲਈ ਬੱਚਿਆਂ ਵਿੱਚ ਬਚਪਨ ਤੋਂ ਹੀ ਹਰ ਕੰਮ ਸਹੀ ਸਮੇਂ 'ਤੇ ਕਰਨ ਦੀ ਆਦਤ ਪਾਓ।
ਜਦੋਂ ਬੱਚੇ ਵੱਡੇ ਹੋਣ ਲੱਗਦੇ ਹਨ, ਤਾਂ ਉਨ੍ਹਾਂ ਨੂੰ ਘਰ ਦੇ ਕੁਝ ਕੰਮ ਸਿਖਾਓ ਅਤੇ ਉਨ੍ਹਾਂ ਨੂੰ ਛੋਟੀਆਂ-ਛੋਟੀਆਂ ਜ਼ਿੰਮੇਵਾਰੀਆਂ ਦੇਣੀਆਂ ਸ਼ੁਰੂ ਕਰੋ, ਇਸ ਨਾਲ ਉਨ੍ਹਾਂ ਨੂੰ ਦੂਜਿਆਂ 'ਤੇ ਨਿਰਭਰ ਨਾ ਹੋਣ ਵਿਚ ਮਦਦ ਮਿਲੇਗੀ।
ਜ਼ਿੰਦਗੀ ਵਿੱਚ ਪੈਸੇ ਦੀ ਬੱਚਤ ਕਰਨਾ ਬਹੁਤ ਜ਼ਰੂਰੀ ਹੈ, ਬੱਚਿਆਂ ਨੂੰ ਦੱਸੋ ਕਿ ਉਨ੍ਹਾਂ ਨੂੰ ਕਦੋਂ ਖਰਚ ਕਰਨਾ ਚਾਹੀਦਾ ਹੈ ਅਤੇ ਕਦੋਂ ਨਹੀਂ ਕਰਨਾ ਚਾਹੀਦਾ ਤਾਂ ਜੋ ਉਹ ਭਵਿੱਖ ਲਈ ਤਿਆਰ ਹੋ ਸਕਣ।
ਬੱਚਿਆਂ ਨੂੰ ਸ਼ੁਰੂ ਤੋਂ ਹੀ ਸਮਾਜਿਕ ਵਿਹਾਰ ਸਿਖਾਓ ਅਤੇ ਲੋਕਾਂ ਨਾਲ ਉਨ੍ਹਾਂ ਦੀ ਜਾਣ-ਪਛਾਣ ਕਰਵਾਉਂਦੇ ਰਹੋ, ਇਸ ਨਾਲ ਉਨ੍ਹਾਂ ਦਾ ਆਤਮਵਿਸ਼ਵਾਸ ਵਧਦਾ ਹੈ ਅਤੇ ਸੰਚਾਰ ਹੁਨਰ ਵਿੱਚ ਸੁਧਾਰ ਹੁੰਦਾ ਹੈ।