11-12- 2024
TV9 Punjabi
Author: Isha Sharma
ਪੰਜਾਬ ‘ਚ ਜਲਦ ਹੀ ਸ਼ਰਾਬ ਹੋਰ ਮਹਿੰਗੀ ਹੋ ਸਕਦੀ ਹੈ। ਇਸ ਵਾਰ ਸੂਬੇ ‘ਚ ਸ਼ਰਾਬ ਦੀ ਕੀਮਤ ਵਧ ਸਕਦੀ ਹੈ।
ਪੰਜਾਬ ਸਰਕਾਰ ਨੇ ਵਿੱਤੀ ਸਾਲ 2025-2026 ਲਈ ਨਵੀਂ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ।
ਸਰਕਾਰ ਵਿਦੇਸ਼ੀ ਅਤੇ ਦੇਸੀ ਸ਼ਰਾਬ ਦੀਆਂ ਕੀਮਤਾਂ ਵਿੱਚ 5 ਤੋਂ 10 ਫੀਸਦੀ ਤੱਕ ਵਾਧਾ ਕਰ ਸਕਦੀ ਹੈ। ਇਸ ਦੇ ਨਾਲ ਹੀ ਬਾਰ ਲਾਇਸੈਂਸ ਫੀਸ ਵੀ ਵਧਾਈ ਜਾ ਸਕਦੀ ਹੈ।
ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਵਿੱਚ 10,350 ਕਰੋੜ ਰੁਪਏ ਦੀ ਆਮਦਨ ਇਕੱਠੀ ਕਰਨ ਦਾ ਟੀਚਾ ਰੱਖਿਆ ਸੀ।
ਹੁਣ ਤੱਕ ਇਸ ਦਾ 80 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਸਰਕਾਰ 2025-26 ਵਿੱਚ ਆਬਕਾਰੀ ਨੀਤੀ ਰਾਹੀਂ ਮਾਲੀਆ ਵਧਾਉਣ ਜਾ ਰਹੀ ਹੈ।
ਪੰਜਾਬ ਦੀ ਮੌਜੂਦਾ ਸਰਕਾਰ ਨੇ ਅਜੇ ਤੱਕ ਸ਼ਰਾਬ ਦੀਆਂ ਕੀਮਤਾਂ ਨਹੀਂ ਵਧਾਈਆਂ। ਪਿਛਲੀ ਵਾਰ ਵੀ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਾਈਆਂ ਗਈਆਂ ਸਨ।