19 April 2024
TV9 Punjabi
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਅੱਜ ਯਾਨੀ 19 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ।
ਚੋਣਾਂ ਦੇ ਪਹਿਲੇ ਪੜਾਅ ਵਿੱਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੋਟਿੰਗ ਹੋ ਰਹੀ ਹੈ।
ਵੋਟਿੰਗ ਦੌਰਾਨ ਕੁਝ ਪੋਲਿੰਗ ਬੂਥਾਂ 'ਤੇ ਲੋਕਾਂ 'ਚ ਇਕ ਵੱਖਰੀ ਤਰ੍ਹਾਂ ਦੀ ਜਾਗਰੂਕਤਾ ਦੇਖਣ ਨੂੰ ਮਿਲੀ।
ਮੱਧ ਪ੍ਰਦੇਸ਼ ਦੇ ਬਾਲਾਘਾਟ 'ਚ ਕਈ ਜੋੜਿਆਂ ਨੂੰ ਵਿਆਹ ਤੋਂ ਤੁਰੰਤ ਬਾਅਦ ਵੋਟਿੰਗ ਦੌਰਾਨ ਪੋਲਿੰਗ ਬੂਥ 'ਤੇ ਦੇਖਿਆ ਗਿਆ।
ਇਸ ਤੋਂ ਇਲਾਵਾ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਵੀ ਕਈ ਨਵੇਂ ਵਿਆਹੇ ਜੋੜੇ ਵੋਟ ਪਾਉਣ ਲਈ ਪੁੱਜੇ ਹੋਏ ਸਨ।
ਇਨ੍ਹਾਂ ਦੋਵਾਂ ਰਾਜਾਂ ਵਿੱਚ, ਲਾੜਾ ਸ਼ੇਰਵਾਨੀ ਅਤੇ ਲਾੜੀ ਲਹਿੰਗਾ ਅਤੇ ਗਹਿਣੇ ਪਹਿਣੇ ਹੋਏ ਨਜ਼ਰ ਆਏ।
ਪਹਿਲੇ ਪੜਾਅ 'ਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੰਸਦੀ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।