11-09- 2024
TV9 Punjabi
Author: Isha Sharma
ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ‘ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਅਦਾਕਾਰਾ ਦੇ ਪਿਤਾ ਅਨਿਲ ਅਰੋੜਾ ਦਾ ਦੇਹਾਂਤ ਹੋ ਗਿਆ ਹੈ।
ਮਲਾਇਕਾ ਅਰੋੜਾ ਦੇ ਪਿਤਾ ਬਾਰੇ ਖਬਰ ਆ ਰਹੀ ਹੈ ਕਿ ਉਨ੍ਹਾਂ ਨੇ ਬਾਂਦਰਾ ਸਥਿਤ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।
ਮੰਨਿਆ ਜਾ ਰਿਹਾ ਹੈ ਕਿ ਇਹ ਪੂਰੀ ਘਟਨਾ ਅੱਜ ਸਵੇਰੇ 9 ਵਜੇ ਦੇ ਕਰੀਬ ਵਾਪਰੀ। ਅਦਾਕਾਰਾ ਪੁਣੇ ਤੋਂ ਹਸਪਤਾਲ ਲਈ ਰਵਾਨਾ ਹੋ ਗਈ। ਅਦਾਕਾਰਾ ਦੇ ਪਿਤਾ ਦੀ ਲਾਸ਼ ਨੂੰ ਹਸਪਤਾਲ ‘ਚ ਰੱਖਿਆ ਗਿਆ ਹੈ।
ਜਿਵੇਂ ਹੀ ਅਰਬਾਜ਼ ਖਾਨ ਨੂੰ ਇਹ ਖਬਰ ਮਿਲੀ ਤਾਂ ਉਹ ਪਰਿਵਾਰ ਸਮੇਤ ਮੌਕੇ ‘ਤੇ ਪਹੁੰਚ ਗਏ। ਮਲਾਇਕਾ ਦੇ ਪਿਤਾ ਦਾ ਘਰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਤੋਂ ਸਿਰਫ 5 ਮਿੰਟ ਦੀ ਦੂਰੀ ‘ਤੇ ਹੈ।
ਖੁਦਕੁਸ਼ੀ ਕਰਨ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਪੁਲਿਸ ਨੂੰ ਅਜੇ ਤੱਕ ਕੋਈ ਸੁਸਾਈਡ ਨੋਟ ਸਾਹਮਣੇ ਨਹੀਂ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅਨਿਲ ਅਰੋੜਾ ਪਿਛਲੇ ਸਾਲ ਬਿਮਾਰ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।