CBI ਨੇ ਅਦਾਲਤ 'ਚ ਕਿਉਂ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ, ਜਾਣੋ ਕੀ ਹੈ ਪੂਰਾ ਮਾਮਲਾ

20 April 2024

TV9 Punjabi

ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ 'ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸ਼ਨੀਵਾਰ ਨੂੰ ਸੁਣਵਾਈ ਹੋ ਰਹੀ ਹੈ।

ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

ਸੀਬੀਆਈ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਸਖ਼ਤ ਵਿਰੋਧ ਕੀਤਾ, ਉਨ੍ਹਾਂ ਨੂੰ ਘੁਟਾਲੇ ਦਾ ਮਾਸਟਰਮਾਈਂਡ ਅਤੇ ਕਿੰਗਪਿਨ ਦੱਸਿਆ।

ਘੁਟਾਲੇ ਦਾ ਮਾਸਟਰਮਾਈਂਡ

ਜਾਂਚ ਏਜੰਸੀ ਨੇ ਅਦਾਲਤ 'ਚ ਦਲੀਲ ਦਿੱਤੀ ਕਿ ਜਾਂਚ ਦੇ ਮੌਜੂਦਾ ਪੜਾਅ 'ਤੇ ਜੇਕਰ ਸਿਸੋਦੀਆ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ।

ਸਬੂਤ ਨਾਲ ਛੇੜਛਾੜ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ 30 ਅਪ੍ਰੈਲ ਤੱਕ ਟਾਲ ਦਿੱਤਾ ਗਿਆ ਹੈ। ਬਹਿਸ ਦੌਰਾਨ ਸੀਬੀਆਈ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਯਾਦ ਕੀਤਾ।

ਮਨਮੋਹਨ ਸਿੰਘ ਆਏ ਯਾਦ

ਸੀਬੀਆਈ ਨੇ ਕਿਹਾ, ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਇੱਕ ਵਾਰ ਕਿਹਾ ਸੀ ਕਿ ਭ੍ਰਿਸ਼ਟਾਚਾਰ ਸਮਾਜ ਲਈ ਕੈਂਸਰ ਹੈ। ਜੇਕਰ ਸਿਸੋਦੀਆ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਅੱਗੇ ਦੀ ਜਾਂਚ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹੈ।

ਸੀਬੀਆਈ ਨੇ ਕੀ ਕਿਹਾ?

ਸਿਸੋਦੀਆ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਜ਼ਮਾਨਤ ਲਈ ਪਟੀਸ਼ਨਾਂ ਦਾਇਰ ਕਰ ਚੁੱਕੇ ਹਨ। ਹਾਲਾਂਕਿ ਅਜੇ ਤੱਕ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਹੈ।

ਅਜੇ ਤੱਕ ਕੋਈ ਰਾਹਤ ਨਹੀਂ

ਟੀ-20 ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਭਾਰਤੀ