28-02- 2024
TV9 Punjabi
Author: Isha Sharma
ਪੰਜਾਬ ਸਰਕਾਰ ਹੁਣ ਨਸ਼ਿਆਂ ਵਿਰੁੱਧ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਕਾਰਵਾਈ ਜਾਰੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਹੋਈ।
ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਨਿਗਰਾਨੀ ਲਈ ਪੰਜ ਮੰਤਰੀਆਂ ਦੀ ਅਗਵਾਈ ਹੇਠ ਬਣਾਈ ਗਈ ਕਮੇਟੀ ਦੇ ਮੈਂਬਰ, ਮੁੱਖ ਸਕੱਤਰ ਅਤੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ।
ਮੀਟਿੰਗ ਵਿੱਚ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨੂੰ ਇੱਕ ਦੂਜੇ ਨਾਲ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੁਲਿਸ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਹੌਟਸਪੌਟਾਂ ਦੀ ਪਛਾਣ ਕਰਨ ਲਈ ਕਿਹਾ ਗਿਆ ਹੈ। ਡਰੱਗ ਸਪਲਾਈ ਚੇਨ ਨੂੰ ਤੋੜਨ ਅਤੇ ਡਰੱਗ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ ਗਏ ਸਨ।
ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਜ਼ਬਤ ਕਰਨ 'ਤੇ ਢਾਹ ਦੇਣ ਲਈ ਕਿਹਾ ਗਿਆ ਹੈ।