02-01- 2025
TV9 Punjabi
Author: Rohit
ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਅੱਜ (2 ਜਨਵਰੀ) ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ।
ਪੁਰਸਕਾਰ ਜੇਤੂ ਖਿਡਾਰੀ 17 ਜਨਵਰੀ 2025 (ਸ਼ੁੱਕਰਵਾਰ) ਨੂੰ ਸਵੇਰੇ 11 ਵਜੇ ਰਾਸ਼ਟਰਪਤੀ ਭਵਨ ਵਿਖੇ ਹੋਣ ਵਾਲੇ ਇੱਕ ਵਿਸ਼ੇਸ਼ ਸਮਾਰੋਹ ਵਿੱਚ ਭਾਰਤ ਦੇ ਰਾਸ਼ਟਰਪਤੀ ਤੋਂ ਪੁਰਸਕਾਰ ਪ੍ਰਾਪਤ ਕਰਨਗੇ।
ਸੋਨ ਤਮਗਾ ਜੇਤੂ ਪ੍ਰਵੀਨ ਕੁਮਾਰ ਨੂੰ ਵੀ ਖੇਡ ਰਤਨ ਪੁਰਸਕਾਰ ਦਿੱਤਾ ਜਾਵੇਗਾ। ਪ੍ਰਵੀਨ ਕੁਮਾਰ ਨੇ ਉੱਚੀ ਛਾਲ T64 ਈਵੈਂਟ ਵਿੱਚ ਦੇਸ਼ ਲਈ ਸੋਨ ਤਗਮਾ ਜਿੱਤਿਆ ਸੀ।
ਸ਼ਤਰੰਜ ਖਿਡਾਰੀ ਡੀ ਗੁਕੇਸ਼ ਨੂੰ ਵੀ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਗੁਕੇਸ਼ ਨੇ ਪਿਛਲੇ ਮਹੀਨੇ 12 ਦਸੰਬਰ ਨੂੰ ਸ਼ਤਰੰਜ ਦਾ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਸੀ।
ਦੇਸ਼ ਲਈ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਖੇਡ ਰਤਨ ਪੁਰਸਕਾਰ ਦਿੱਤਾ ਜਾਵੇਗਾ।
ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ ਲਗਾਤਾਰ ਦੂਜੀ ਵਾਰ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ।