2-09- 2024
TV9 Punjabi
Author: Isha Sharma
ਜੰਮੂ-ਕਸ਼ਮੀਰ ‘ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਭਵਨ ਮਾਰਗ ‘ਤੇ ਸੋਮਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ।
Credits: PTI/ x
ਪੰਛੀ ਹੈਲੀਪੈਡ ਨੇੜੇ ਢਿੱਗਾਂ ਡਿੱਗਣ ਨਾਲ ਦੋ ਮਹਿਲਾਂ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇੱਕ ਕੁੜੀ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ।
video of landslide
video of landslide
ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਹਾਲਾਂਕਿ, ਯਾਤਰਾ ‘ਤੇ ਪਾਬੰਦੀ ਨਹੀਂ ਲਗਾਈ ਗਈ ਹੈ। ਯਾਤਰਾ ਦੂਜੇ ਰੂਟ ਰਾਹੀਂ ਜਾਰੀ ਹੈ।
ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਸੀਈਓ ਨੇ ਪੁਸ਼ਟੀ ਕੀਤੀ ਹੈ ਕਿ ਮੰਦਰ ਦੇ ਰਸਤੇ ‘ਤੇ ਪੱਥਰ ਡਿੱਗਣ ਅਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ।
ਢਿੱਗਾਂ ਡਿੱਗਣ ਦੀ ਸੂਚਨਾ ਮਿਲਦੇ ਹੀ ਸ਼ਰਾਈਨ ਬੋਰਡ ਦੀ ਡਿਜ਼ਾਸਟਰ ਮੈਨੇਜਮੈਂਟ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ।