30-11- 2024
TV9 Punjabi
Author: Ramandeep Singh
ਜੇਕਰ ਤੁਸੀਂ ਆਪਣੇ ਸਰੀਰ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਆਪਣੀ ਖੁਰਾਕ 'ਚ ਦੁੱਧ ਨੂੰ ਸ਼ਾਮਲ ਕਰੋ। ਇਸ ਵਿੱਚ ਵਿਟਾਮਿਨ ਅਤੇ ਖਣਿਜ ਸਮੇਤ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਇਸਨੂੰ ਇੱਕ ਸੰਪੂਰਨ ਭੋਜਨ ਬਣਾਉਂਦੇ ਹਨ।
ਇਲਾਇਚੀ 'ਚ ਨਿਆਸੀਨ, ਵਿਟਾਮਿਨ ਸੀ, ਆਇਰਨ, ਕੈਲਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਤੱਤ ਹੁੰਦੇ ਹਨ, ਜੋ ਸਰੀਰ ਲਈ ਬਹੁਤ ਸਿਹਤਮੰਦ ਹੁੰਦੇ ਹਨ।
ਨਿਊਟ੍ਰੀਸ਼ਨਿਸਟ ਨਮਾਮੀ ਅਗਰਵਾਲ ਦਾ ਕਹਿਣਾ ਹੈ ਕਿ ਕੁਝ ਲੋਕ ਸਰਦੀਆਂ 'ਚ ਦੁੱਧ 'ਚ ਇਲਾਇਚੀ ਮਿਲਾ ਕੇ ਪੀਂਦੇ ਹਨ। ਇਹ ਸਰੀਰ ਲਈ ਫਾਇਦੇਮੰਦ ਮਿਸ਼ਰਣ ਹੈ। ਆਓ ਜਾਣਦੇ ਹਾਂ ਇਸ ਦੇ ਫਾਇਦੇ।
ਇਲਾਇਚੀ ਵਾਲਾ ਦੁੱਧ ਪਾਚਨ ਤੰਤਰ ਨੂੰ ਸੰਤੁਲਿਤ ਕਰਦਾ ਹੈ। ਇਹ ਗੈਸ, ਬਦਹਜ਼ਮੀ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਂਦਾ ਹੈ।
ਇਲਾਇਚੀ ਸਰੀਰ ਵਿੱਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ਵਿੱਚ ਮਦਦਗਾਰ ਹੁੰਦੀ ਹੈ। ਜਦੋਂ ਇਸ ਨੂੰ ਗਰਮ ਦੁੱਧ ਦੇ ਨਾਲ ਲਿਆ ਜਾਂਦਾ ਹੈ, ਤਾਂ ਇਹ ਮੈਟਾਬੋਲਿਜ਼ਮ ਨੂੰ ਤੇਜ਼ ਕਰਕੇ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।
ਇਲਾਇਚੀ 'ਚ ਅਜਿਹੇ ਤੱਤ ਹੁੰਦੇ ਹਨ ਜੋ ਦਿਮਾਗ ਨੂੰ ਸ਼ਾਂਤ ਰੱਖਣ 'ਚ ਮਦਦ ਕਰਦੇ ਹਨ। ਇਲਾਇਚੀ ਮਿਲਾ ਕੇ ਗਰਮ ਦੁੱਧ ਪੀਣ ਨਾਲ ਚੰਗੀ ਨੀਂਦ ਆਉਂਦੀ ਹੈ।
ਇਲਾਇਚੀ ਅਤੇ ਦੁੱਧ ਦਾ ਮਿਸ਼ਰਣ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ, ਜਿਸ ਨਾਲ ਜ਼ੁਕਾਮ ਅਤੇ ਖੰਘ ਵਰਗੀਆਂ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ।