ਬਠਿੰਡਾ ਦੇ ਵਪਾਰੀ ਕਤਲ ਕੇਸ ਵਿੱਚ ਕਾਰਵਾਈ, ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ

1 Nov 2023

TV9 Punjabi

ਮੋਹਾਲੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਜ਼ੀਰਕਪੁਰ ਵਿੱਚ ਮੁਕਾਬਲਾ ਹੋਇਆ ਹੈ। ਪੁਲਿਸ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਇੱਕ ਹੋਟਲ ਵਿੱਚ ਤਿੰਨ ਗੈਂਗਸਟਰ ਲੁਕੇ ਹੋਏ ਸਨ।

ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ

ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਗੈਂਗਸਟਰਾਂ ਨੂੰ ਲੱਤਾਂ ਵਿੱਚ ਗੋਲੀ ਲੱਗੀ ਹੈ। ਜਦਕਿ, ਕਈ ਪੁਲਿਸ ਅਫ਼ਸਰ ਅਤੇ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।

ਗੋਲੀਬਾਰੀ 'ਚ ਗੈਂਗਸਟਰ ਜਖ਼ਮੀ

ਗੈਂਗਸਟਰਾਂ ਨੂੰ ਇਲਾਜ ਲਈ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਤਿੰਨੋਂ ਮੁਲਜ਼ਮ ਬੀਤੇ ਸ਼ਨੀਵਾਰ ਨੂੰ ਬਠਿੰਡਾ ਵਿੱਚ ਸਰੇਆਮ ਹੋਏ ਵਪਾਰੀ ਦੇ ਕਤਲ ਵਿੱਚ ਸ਼ਾਮਲ ਸਨ।

ਗੈਂਗਸਟਰਾਂ ਨੇ ਬੀਤੇ ਦਿਨੀਂ ਦੀਤਾ ਸੀ ਵਾਰਦਾਤ ਨੂੰ ਅੰਜ਼ਾਮ

ਮੁਕਾਬਲੇ ਵਿੱਚ ਡੀਐਸਪੀ ਪਵਨ ਕੁਮਾਰ ਜ਼ਖ਼ਮੀ ਹੋਏ ਹਨ। ਉਨ੍ਹਾਂ ਦੀ ਲੱਤ ਵਿੱਚ ਗੋਲੀ ਲੱਗੀ ਸੀ ਅਤੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਡੀਐਸਪੀ ਜਖ਼ਮੀ

ਮੁਹਾਲੀ ਦੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਗੈਂਗਸਟਰ ਅਰਸ਼ ਡੱਲਾ ਗੈਂਗ ਨਾਲ ਸਬੰਧਤ ਹਨ। ਇਨ੍ਹਾਂ ਦੀ ਪਛਾਣ ਲਵਜੀਤ, ਕਮਲਜੀਤ ਅਤੇ ਪਰਮਜੀਤ ਵਜੋਂ ਹੋਈ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ .32 ਅਤੇ .30 ਬੋਰ ਦੇ ਦੋ ਹਥਿਆਰ ਬਰਾਮਦ ਹੋਏ ਹਨ।

ਅਰਸ਼ ਡੱਲਾ ਗੈਂਗ ਦੇ ਦੋਸ਼ੀ 

ਜਿਕਰਯੋਗ ਹੈ ਕਿ ਬਠਿੰਡਾ ਦੇ ਮਾਲ ਰੋਡ ਸਥਿਤ ਮਸ਼ਹੂਰ ਹਰਮਨ ਰੈਸਟੋਰੈਂਟ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੀ ਬੀਤੇ ਸ਼ਨੀਵਾਰ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ ਉਸ ਨੂੰ 5 ਗੋਲੀਆਂ ਮਾਰ ਦਿੱਤੀਆਂ। 

ਵਪਾਰੀ ਦਾ ਕੀਤਾ ਸੀ ਕਤਲ