ਜਲੰਧਰ ਤੋਂ ਟਿਕਟ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਮਹਿੰਦਰ ਸਿੰਘ ਕੇਪੀ

23 April 2024

TV9 Punjabi

Author: Lalit Sharma

ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਿਲ ਹੋਏ ਮਹਿੰਦਰ ਸਿੰਘ ਕੇਪੀ ਨੂੰ ਐਲਾਨਿਆ ਜਲੰਧਰ ਤੋਂ ਲੋਕ ਸਭਾ ਦਾ ਅਕਾਲੀ ਦਲ ਨੇ ਉਮੀਦਵਾਰ ਐਲਾਨਿਆ ਹੈ।

ਮਹਿੰਦਰ ਸਿੰਘ ਕੇਪੀ

ਸ਼੍ਰੋਮਣੀ ਅਕਾਲੀ ਦਲ ( ਬਾਦਲ) ਤੋਂ ਟਿਕਟ ਮਿਲਣ ਤੋਂ ਬਾਅਦ ਮਹਿੰਦਰ ਸਿੰਘ ਕੇਪੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁਹੰਚੇ। 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਇਸ ਦੌਰਾਨ ਮਹਿੰਦਰ ਸਿੰਘ ਕੇਪੀ  ਨਾਲ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ। 

ਆਗੂ ਰਹੇ ਮੌਜੂਦ

ਇਸ ਮੌਕੇ ਮਹਿੰਦਰ ਸਿੰਘ ਕੇਪੀ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਟਿਕਟ ਮਿਲਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। 

ਸਰਬਤ ਦੇ ਭਲੇ ਦੀ ਅਰਦਾਸ

ਉਨ੍ਹਾਂ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਾ ਹਾਂ ਜਿਨ੍ਹਾ ਨੇ ਮੈਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ।

ਉਮੀਦਵਾਰ ਐਲਾਨਿਆ

ਦੁਆਬਾ ਇਲਾਕੇ ਦੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਵਿੱਚ ਮੋਹਿੰਦਰ ਕੇਪੀ ਦਾ ਪ੍ਰਭਾਵ ਮੰਨਿਆ ਜਾਂਦਾ ਹੈ। ਕੇ.ਪੀ. ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। 

ਅਨੁਸੂਚਿਤ ਜਾਤੀ ਭਾਈਚਾਰਾ

ਬਠਿੰਡਾ 'ਚ ਥਰਮਲ ਪਲਾਂਟ ਨੇੜੇ 20 ਝੁੱਗੀਆਂ ਨੂੰ ਲੱਗੀ ਭਿਆਨਕ ਅੱਗ