10-07- 2024
TV9 Punjabi
Author: Isha
ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਗਰਮੀ ਅਤੇ ਹੁੰਮਸ ਇੱਕ ਵਾਰ ਫਿਰ ਵੱਧ ਗਈ ਹੈ।
ਹੁਣ ਮੌਸਮ ਵਿਭਾਗ ਵੱਲੋਂ 12 ਜੁਲਾਈ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਨਾਲੋਂ 1.7 ਡਿਗਰੀ ਵਧਿਆ ਹੈ।
ਇਸ ਮੌਸਮ ਵਿੱਚ ਡੇਂਗੂ ਆਦਿ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ ‘ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।
ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ।