17 Sep 2023
TV9 Punjabi
ਰਾਜਸਥਾਨ ਪੁਲਿਸ ਨੇ ਹਾਲ ਹੀ ਵਿੱਚ ਨਾਸਿਰ ਜੁਨੈਦ ਕਤਲ ਕੇਸ ਵਿੱਚ ਮੁੱਖ ਮੁਲਜ਼ਮ ਮੋਨੂੰ ਮਾਨੇਸਰ ਨੂੰ ਗ੍ਰਿਫ਼ਤਾਰ ਕੀਤਾ ਸੀ।
Credits: Social Media
ਮੋਨੂੰ ਮਾਨੇਸਰ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਮੋਨੂੰ ਮਾਨੇਸਰ ਅਤੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਇੱਕ ਦੂਜੇ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ।
ਮੋਨੂੰ ਮਾਨੇਸਰ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੀਡੀਓ ਕਾਲ 'ਤੇ ਗੱਲ ਕਰਦੇ ਨਜ਼ਰ ਆ ਰਹੇ ਹਨ, ਜਿਸ ਦੀ ਸਕਰੀਨ ਰਿਕਾਰਡਿੰਗ ਸਾਹਮਣੇ ਆਈ ਹੈ।
LAWRENCE AND MONU VIDEO CALL RECORDING
LAWRENCE AND MONU VIDEO CALL RECORDING
ਵੀਡੀਓ ਕਾਲਿੰਗ 'ਚ ਤੀਜਾ ਵਿਅਕਤੀ ਵੀ ਦਿਖਾਈ ਦੇ ਰਿਹਾ ਹੈ ਪਰ ਉਸ ਨੇ ਆਪਣਾ ਮੂੰਹ ਕੱਪੜੇ ਨਾਲ ਢੱਕਿਆ ਹੋਇਆ ਹੈ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਨੂੰ ਮਾਨੇਸਰ ਗੈਂਗਸਟਰ ਬਣਨਾ ਚਾਹੁੰਦਾ ਹੈ ਅਤੇ ਲਾਰੈਂਸ ਬਿਸ਼ਨੋਈ ਦੇ ਗੈਂਗ 'ਚ ਸ਼ਾਮਲ ਹੋਣਾ ਚਾਹੁੰਦਾ ਸੀ।
ਦੱਸ ਦਈਏ ਕਿ ਗਊ ਹੱਤਿਆ ਦੇ ਸ਼ੱਕ 'ਚ ਨਾਸਿਰ ਅਤੇ ਜੁਨੈਦ ਨਾਂ ਦੇ ਦੋ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਮੋਨੂੰ ਮਾਨੇਸਰ ਇਸ ਮਾਮਲੇ 'ਚ ਮੁੱਖ ਦੋਸ਼ੀ ਹੈ ਅਤੇ ਪੁਲਸ ਪਿਛਲੇ 8 ਮਹੀਨਿਆਂ ਤੋਂ ਉਸ ਦੀ ਤਲਾਸ਼ ਕਰ ਰਹੀ ਸੀ।