ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ ਵਜਾਇਆ ਜਾਵੇਗਾ ਮਾਤਮੀ ਬਿਗਲ: CM ਮਾਨ

22 Dec 2023

TV9Punjabi

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਬੈਠਕ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ।

ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਬੈਠਕ

ਮੁੱਖ ਮੰਤਰੀ ਮਾਨ ਨੇ ਇਸ ਮੌਕੇ ਸੰਗਤ ਨੂੰ ਅਪੀਲ ਕਰਦੇ ਹੋਇਆ ਕਿਹਾ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤੱਕ ਇੱਕ ਮਾਤਮੀ ਬਿਗਲ ਵਜਾਇਆ ਜਾਵੇਗਾ। 

ਮਾਤਮੀ ਬਿਗਲ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਸ ਵੇਲੇ ਜਿੱਥੇ ਵੀ ਹੋਵੋਗੇ ਖੜ੍ਹੇ ਹੋਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ।

ਅਦੁੱਤੀ ਸ਼ਹਾਦਤ ਨੂੰ ਨਮਨ 

ਸ੍ਰੀ ਫਤਿਹਗੜ੍ਹ ਸਾਹਿਬ ਦੇ ਐਸਪੀ ਰਵਜੋਤ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੈਠਕ ਤੋਂ ਬਾਅਦ ਦੱਸਿਆ ਕਿ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਚਰਚਾ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਾਫ ਕਹਿ ਦਿੱਤਾ ਹੈ ਕਿ ਜੋ ਵੀ ਸ਼ਰਧਾਲੂ ਆਉਣਗੇ, ਉਨ੍ਹਾਂ ਨੂੰ ਕੋਈ ਵੀ ਦਿੱਕਤ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।

ਸੰਗਤ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਵੇਗੀ

ਐਸਪੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਪ੍ਰੋਗਰਾਮ ਲਈ 10 ਹੱਲ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਡਰੋਨ ਰਾਹੀਂ ਪੂਰੀ ਨਿਗਰਾਨੀ ਰੱਖੀ ਜਾਵੇਗੀ।

21 ਪਾਰਕਿੰਗ ਸਥਾਨ ਬਣਾਏ ਗਏ

ਭਾਰਤੀਆਂ ਨੂੰ ਵੀਜ਼ਾ ਦੇ ਲਈ ਹੁਣ ਅਮਰੀਕਾ ਦਵੇਗਾ ਇਹ ਸਪੈਸ਼ਲ ਟ੍ਰੀਟਮੈਂਟ