05-12- 2024
TV9 Punjabi
Author: Isha Sharma
ਕੱਲ੍ਹ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ‘ਤੇ ਫਾਇਰਿੰਗ ਹੋਈ। ਜਿਸ 'ਚ ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।
ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਦਾ ਨਾਮ ਨਰਾਇਣ ਸਿੰਘ ਚੌੜਾ ਦੱਸਿਆ ਜਾ ਰਿਹਾ ਹੈ। ਉਸ ਦਾ ਸੰਬੰਧ ਦਲ ਖਾਲਸਾ ਦੇ ਨਾਲ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਕਈ ਨਵੇਂ ਖੁਲਾਸੇ ਸਾਹਮਣੇ ਆਏ ਹਨ।
ਹਮਲਾਵਰ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਬਾਦਲ ਨੂੰ ਪੰਥ ਦਾ ਗੱਦਾਰ ਮਨਦਾ ਹੈ।
ਉਸ ਨੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੌਰਾਨ ਮਾਨਸਾ ਦੀ ਰੈਲੀ 'ਚ ਦੋ ਵਾਰ ਸੁਖਬੀਰ ਬਾਦਲ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ।
ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਵਾਲਾ ਨਰਾਇਣ ਸਿੰਘ ਚੌੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਪਮਾਨ ਲਈ ਬਾਦਲ ਪਰਿਵਾਰ ਦੇ ਮੈਂਬਰਾਂ ਨੂੰ ਜ਼ਿੰਮੇਵਾਰ ਮਨਦਾ ਹੈ।