08-07- 2024
TV9 Punjabi
Author: Isha
NEET-UG 2024 ਵਿੱਚ ਕਥਿਤ ਧਾਂਦਲੀ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।
ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ, ‘ਇਕ ਗੱਲ ਸਾਫ਼ ਹੈ ਕਿ ਪ੍ਰਸ਼ਨ ਪੱਤਰ ਲੀਕ ਤਾਂ ਹੋਇਆ ਹੈ।
ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਜੁਲਾਈ ਨੂੰ ਹੋਵੇਗੀ।
ਸੁਪਰੀਮ ਕੋਰਟ ਨੇ ਕਿਹਾ ਕਿ ਦੁਬਾਰਾ ਟੈਸਟ ਦਾ ਆਦੇਸ਼ ਦੇਣ ਤੋਂ ਪਹਿਲਾਂ ਸਾਨੂੰ ਲੀਕ ਦੀ ਹੱਦ ਨੂੰ ਜਾਣਨ ਦੀ ਜ਼ਰੂਰਤ ਹੁੰਦੀ ਹੈ।
ਸੁਪਰੀਮ ਕੋਰਟ ਨੇ ਸਰਕਾਰ ਤੋਂ ਪੁੱਛਿਆ ਕਿ ਲੀਕ ਹੋਣ ਕਾਰਨ ਕਿੰਨੇ ਵਿਦਿਆਰਥੀਆਂ ਦੇ ਨਤੀਜੇ ਰੋਕੇ ਗਏ।
ਅਦਾਲਤ ਨੇ ਪੁੱਛਿਆ ਕਿ ਇਹ ਵਿਦਿਆਰਥੀ ਕਿੱਥੇ ਹਨ? ਇਹ ਵਿਦਿਆਰਥੀ ਭੂਗੋਲਿਕ ਤੌਰ ‘ਤੇ ਕਿੱਥੇ-ਕਿੱਥੇ ਹਨ? ਕੀ ਅਸੀਂ ਅਜੇ ਵੀ ਗਲਤ ਕੰਮ ਕਰਨ ਵਾਲਿਆਂ ਦਾ ਪਤਾ ਲਗਾ ਰਹੇ ਹਾਂ ਅਤੇ ਕੀ ਅਸੀਂ ਲਾਭਪਾਤਰੀਆਂ ਦੀ ਪਛਾਣ ਕਰਨ ਦੇ ਯੋਗ ਵੀ ਹੋ ਸਕੇ ਹਾਂ?
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪ੍ਰੀਖਿਆ ਦੁਬਾਰਾ ਕਰਵਾਉਣਾ ਆਖਰੀ ਵਿਕਲਪ ਹੋਣਾ ਚਾਹੀਦਾ ਹੈ। ਮਾਮਲੇ ਵਿਚ ਜੋ ਵੀ ਹੋਇਆ, ਉਸ ਦੀ ਜਾਂਚ ਦੇਸ਼ ਭਰ ਦੇ ਮਾਹਿਰਾਂ ਦੀ ਬਹੁ-ਅਨੁਸ਼ਾਸਨੀ ਕਮੇਟੀ ਤੋਂ ਹੋਣੀ ਚਾਹੀਦੀ ਹੈ।