09-07- 2024
TV9 Punjabi
Author: Isha
ਭਾਰਤ ਸਰਕਾਰ ਵਿਦੇਸ਼ਾਂ ਵਿੱਚ ਰਹਿ ਕੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਾਲੀਆਂ ਜਥੇਬੰਦੀਆਂ ਵਿਰੁੱਧ ਲਗਾਤਾਰ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ।
NIA ਲੰਬੇ ਸਮੇਂ ਤੋਂ SJF ‘ਤੇ ਨਜ਼ਰ ਰੱਖ ਰਹੀ ਹੈ। ਸਮੇਂ-ਸਮੇਂ ‘ਤੇ ਭਾਰਤ ਸਰਕਾਰ ਇਸ ਸੰਸਥਾ ਵਿਰੁੱਧ ਕਾਰਵਾਈ ਕਰਦੀ ਨਜ਼ਰ ਆਉਂਦੀ ਹੈ।
ਯੂਏਪੀਏ ਦੇ ਤਹਿਤ ਐਸਜੇਐਫ ਖਿਲਾਫ ਇਹ ਕਦਮ ਚੁੱਕਿਆ ਗਿਆ ਹੈ, ਜਿਸ ਕਾਰਨ ਇਸ ‘ਤੇ 5 ਸਾਲ ਲਈ ਪਾਬੰਦੀ ਲਗਾਈ ਗਈ ਹੈ।
NIA ਨੇ ਆਪਣੀ ਜਾਂਚ ‘ਚ ਕਈ ਠੋਸ ਸਬੂਤ ਮਿਲੇ ਹਨ, ਜਿਸ ਤੋਂ ਬਾਅਦ ਇਸ ਸੰਗਠਨ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ।
ਗੁਰਪਤਵੰਤ ਪੰਨੂ ਪਿਛਲੇ ਕਈ ਸਾਲਾਂ ਤੋਂ ਦੇਸ਼ ਤੋਂ ਵੱਖਰੇ ਖਾਲਿਸਤਾਨ ਦੀ ਮੰਗ ਕਰ ਰਿਹਾ ਹੈ। ਜਿਸ ਕਾਰਨ ਭਾਰਤ ਸਰਕਾਰ ਨੇ ਉਸ ਵਿਰੁੱਧ ਕਈ ਕਾਰਵਾਈਆਂ ਵੀ ਕੀਤੀਆਂ ਹਨ।
NIA ਨੇ ਪਿਛਲੇ ਸਾਲ ਭਾਰਤ ਵਿੱਚ ਉਸ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਸਨ।