ਅਟਾਰੀ ਸਰਹੱਦ ‘ਤੇ ਲਹਿਰਾਇਆ ਜਾਵੇਗਾ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ
19 Oct 2023
TV9 Punjabi
ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਉਹ ਕਰੀਬ ਸਵੇਰੇ ਸਾਢੇ 11 ਵਜੇ ਦਰਬਾਰ ਸਾਹਿਬ ਵਿਖੇ ਪੁੱਜੇ ਅਤੇ ਮੱਥਾ ਟੇਕਿਆ।
ਨਿਤਿਨ ਗਡਕਰੀ ਅੰਮ੍ਰਿਤਸਰ ਦੌਰੇ ‘ਤੇ
ਇਸ ਦੌਰਾਨ ਨਿਤਿਨ ਗਡਕਰੀ ਅਟਾਰੀ ਸਰਹੱਦ ‘ਤੇ ਨਵੇਂ ਬਣਾਏ ਗਏ ਤਿਰੰਗੇ ਪੋਲ ਦਾ ਉਦਘਾਟਨ ਕਰਨਗੇ। ਇਸ ਤਿਰੰਗੇ ਦੇ ਲਹਿਰਾਉਣ ਦੇ ਨਾਲ ਹਰ ਭਾਰਤੀ ਮਾਣ ਨਾਲ ‘ਝੰਡਾ ਉਂਚਾ ਰਹੇ ਹਮਾਰਾ’ ਗਾ ਸਕੇਗਾ।
ਅਟਾਰੀ ਸਰਹੱਦ 'ਤੇ ਤਿਰੰਗੇ ਪੋਲ ਦਾ ਉਦਘਾਟਨ
ਇੰਨਾ ਹੀ ਨਹੀਂ ਭਾਰਤ ਨੇ ਅਟਾਰੀ ਸਰਹੱਦ ‘ਤੇ ਲਗਾਏ ਗਏ ਤਿਰੰਗੇ ਦੇ ਖੰਭੇ ਦੀ ਉਚਾਈ ਗੁਆਂਢੀ ਦੇਸ਼ ਪਾਕਿਸਤਾਨ ਨਾਲੋਂ 18 ਫੁੱਟ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਭਾਰਤੀ ਤਿਰੰਗੇ ਦੇ ਖੰਭੇ ਦੀ ਉਚਾਈ 360 ਫੁੱਟ ਸੀ, ਜਦੋਂ ਕਿ ਪਾਕਿਸਤਾਨੀ ਝੰਡੇ ਦੇ ਖੰਭੇ ਦੀ ਉਚਾਈ 400 ਫੁੱਟ ਸੀ।
ਪਾਕਿਸਤਾਨੀ ਝੰਡੇ ਤੋਂ 18 ਫੁੱਟ ਵੱਧ ਉਚਾਈ
ਭਾਰਤ ਦੇ 2017 ‘ਚ 360 ਫੁੱਟ ਉੱਚਾ ਝੰਡਾ ਖੰਭਾ ਲਗਾਉਣ ਤੋਂ ਬਾਅਦ ਉਸੇ ਸਾਲ ਪਾਕਿਸਤਾਨ ਨੇ ਆਪਣੀ ਸਰਹੱਦ ‘ਤੇ 400 ਫੁੱਟ ਉੱਚਾ ਝੰਡਾ ਖੰਭਾ ਲਗਾਇਆ ਸੀ। ਪਾਕਿਸਤਾਨ ਵੱਲੋਂ ਝੰਡਾ ਲਹਿਰਾਉਣ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਵਿਵਾਦ ਹੋਇਆ ਸੀ।
ਪਾਕਿਸਤਾਨ ਨੇ ਲਗਾਇਆ ਸੀ 400 ਫੁੱਟ ਉੱਚਾ ਝੰਡਾ
ਹੁਣ ਤੱਕ ਕਰਨਾਟਕ ਦੇ ਬੇਲਗਾਮ ਵਿੱਚ ਦੇਸ਼ ਦਾ ਸਭ ਤੋਂ ਉੱਚਾ ਝੰਡਾ ਲਹਿਰਾਇਆ ਜਾ ਰਿਹਾ ਹੈ। ਜਿਸ ਦੀ ਉਚਾਈ 110 ਮੀਟਰ ਯਾਨੀ ਕਿ 360.8 ਫੁੱਟ ਹੈ, ਜੋ ਕਿ ਅਟਾਰੀ ਸਰਹੱਦ ‘ਤੇ ਹੁਣ ਤੱਕ ਲਹਿਰਾਏ ਜਾ ਰਹੇ ਤਿਰੰਗੇ ਤੋਂ ਮਹਿਜ਼ 0.8 ਫੁੱਟ ਜ਼ਿਆਦਾ ਹੈ।
ਦੇਸ਼ ਦਾ ਸਭ ਤੋਂ ਉੱਚਾ ਝੰਡਾ
ਪਰ ਨਵੇਂ ਝੰਡੇ ਦੇ ਪੋਲ ਦੇ ਉਦਘਾਟਨ ਤੋਂ ਬਾਅਦ ਅਟਾਰੀ ਸਰਹੱਦ ‘ਤੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਲਹਿਰਾਇਆ ਜਾਵੇਗਾ। ਭਾਰਤ ਦਾ ਹਰ ਨਾਗਰਿਕ 418 ਫੁੱਟ ਉੱਚਾ ਝੰਡਾ ਖੰਭਾ ਉਦਘਾਟਨ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਉਡੀਕ ਕਰ ਰਿਹਾ ਹੈ।
ਹੁਣ ਅਟਾਰੀ ਬਾਰਡਰ 'ਤੇ ਹੋਵੇਗਾ ਸਭ ਤੋਂ ਉਚਾ ਤਿਰੰਗਾ
ਇਹ ਫਲੈਗ ਪੋਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਵੱਲੋਂ 3.5 ਕਰੋੜ ਰੁਪਏ ਵਿੱਚ ਲਗਾਇਆ ਗਿਆ ਹੈ। ਇਹ ਫਲੈਗ ਪੋਲ ਗੋਲਡਨ ਗੇਟ ਦੇ ਬਿਲਕੁਲ ਸਾਹਮਣੇ 360 ਫੁੱਟ ਉੱਚੇ ਪੁਰਾਣੇ ਝੰਡੇ ਵਾਲੇ ਖੰਭੇ ਤੋਂ 100 ਮੀਟਰ ਦੀ ਦੂਰੀ ‘ਤੇ ਲਗਾਇਆ ਗਿਆ ਹੈ।
3.5 ਕਰੋੜ ਰੁਪਏ ਖਰਚ ਕੀਤੇ ਗਏ
ਹੋਰ ਵੈੱਬ ਸਟੋਰੀਜ਼ ਦੇਖੋ
ਵਧਿਆ ਹੋਇਆ ਯੂਰਿਕ ਐਸਿਡ ਘਟੇਗਾ, ਰੋਜ਼ਾਨਾ ਲਓ ਇਹ ਖੁਰਾਕ
Learn more