21-01- 2024
TV9 Punjabi
Author: Isha Sharma
ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਹੁਣ 7 ਫਰਵਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਨਹੀਂ ਹੋਵੇਗੀ।
Pic Credit: Social Media
ਦਿਲਜੀਤ ਨੇ ਇਹ ਜਾਣਕਾਰੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਸਦੀ ਰਿਲੀਜ਼ ਨੂੰ ਲੈ ਕੇ ਭਾਰਤ ਵਿੱਚ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ।
ਇਹ ਫਿਲਮ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ।
ਫਿਲਮ ਪਹਿਲਾਂ ਹੀ ਭਾਰਤ ਵਿੱਚ ਰਿਲੀਜ਼ ਨਹੀਂ ਹੋ ਰਹੀ ਸੀ। ਕਿਉਂਕਿ, ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਨੇ ਫਿਲਮ ਵਿੱਚ 120 ਕੱਟਾਂ ਦੀ ਮੰਗ ਕੀਤੀ ਸੀ।
ਪਰ ਫਿਲਮ ਨਿਰਮਾਤਾ, ਨਿਰਦੇਸ਼ਕ ਅਤੇ ਖਾਲੜਾ ਦੇ ਆਪਣੇ ਪਰਿਵਾਰਕ ਮੈਂਬਰ ਇਸ ਲਈ ਤਿਆਰ ਨਹੀਂ ਸਨ।
ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਇਹ ਫਿਲਮ ਭਾਰਤੀ ਸਿਨੇਮਾਘਰਾਂ ਵਿੱਚ ਨਹੀਂ ਦਿਖਾਈ ਜਾਵੇਗੀ।
ਇੰਨਾ ਹੀ ਨਹੀਂ, ਫਿਲਮ ਦਾ ਟੀਜ਼ਰ ਵੀ ਭਾਰਤ ਵਿੱਚ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ।
diljit