ਪੰਜਾਬ ਦੀਆਂ ਮੰਡੀਆਂ ‘ਚ ਹੋਵੇਗੀ ਆਨਲਾਈਨ ਗੇਟ ਐਂਟਰੀ, ਪਟਿਆਲਾ ਤੋਂ ਹੋਈ ਸ਼ੁਰੂਆਤ

15 Jan 2024

TV9Punjabi

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਆਨਲਾਈਨ ਗੇਟ ਐਂਟਰੀ ਹੋਵੇਗੀ। ਇਹ ਐਲਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਨੌਰ ਰੋਡ ਤੇ ਸਥਿਤ ਆਧੁਨਿਕ ਫਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀਸੀਟੀਵੀ ਕੈਮਰੇ ਅਤੇ ਵੇਅ-ਬ੍ਰਿਜ ਦਾ ਉਦਘਾਟਨ ਕਰਨ ਮੌਕੇ ਕੀਤਾ। 

ਆਨਲਾਈਨ ਗੇਟ ਐਂਟਰੀ

Pic Credit: X/@HarchandSBarsat

ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਨੌਰ ਰੋਡ ਤੇ ਸਥਿਤ ਆਧੁਨਿਕ ਫਲ ਅਤੇ ਸਬਜ਼ੀ ਮੰਡੀ ਪੰਜਾਬ ਦੀ ਪਹਿਲੀ ਅਜਿਹੀ ਮੰਡੀ ਹੈ, ਜਿੱਥੇ ਫਲਾਂ ਅਤੇ ਸਬਜ਼ੀਆਂ ਦੀ ਆਨਲਾਈਨ ਐਂਟਰੀ ਮੰਡੀ ਦੇ ਮੁੱਖ ਗੇਟ ਤੇ ਬਣੇ ਵੇਅ-ਬ੍ਰਿਜ ਰਾਹੀਂ ਅਤੇ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ।

ਪੰਜਾਬ ਦੀ ਪਹਿਲੀ ਅਜਿਹੀ ਮੰਡੀ

ਇਸ ਲਈ ਬੋਰਡ ਨੇ ਆਪਣਾ ਸਾਫਟਵੇਅਰ ਤਿਆਰ ਕੀਤਾ ਹੈ, ਤਾਂ ਜੋ ਮੰਡੀ ਵਿੱਚ ਆਉਣ ਵਾਲੀਆਂ ਹਰ ਕਿਸਮ ਦੀਆਂ ਸਬਜ਼ੀਆਂ ਅਤੇ ਫਲਾਂ ਦਾ ਰਿਕਾਰਡ ਰੱਖਿਆ ਜਾ ਸਕੇ। ਇਸ ਦੇ ਨਾਲ ਹੀ ਬੋਰਡ ਕੋਲ ਦੂਜੇ ਰਾਜਾਂ ਤੋਂ ਆਉਣ ਵਾਲੇ ਮਾਲ ਅਤੇ ਵਪਾਰੀਆਂ ਦਾ ਡਾਟਾ ਵੀ ਹੋਵੇਗਾ।

ਸਾਫਟਵੇਅਰ ਤਿਆਰ ਕੀਤਾ 

ਲੰਬੇ ਸਮੇਂ ਤੋਂ ਚੱਲਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਹੁਣ ਪ੍ਰਚੂਨ ਫਲ ਅਤੇ ਸਬਜ਼ੀ ਮੰਡੀ ਦੇ ਵੱਖ-ਵੱਖ ਗੇਟ ਲਗਾਏ ਗਏ ਹਨ । ਨਾਲ ਹੀ 4.79 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਦੇ ਅੰਦਰ ਲਾਈਟਾਂ ਦੀ ਮੁਰੰਮਤ ਦਾ ਕੰਮ ਵੀ ਮੁਕੰਮਲ ਕਰ ਲਿਆ ਗਿਆ ਹੈ। 

ਪ੍ਰਚੂਨ ਫਲ ਅਤੇ ਸਬਜ਼ੀ ਮੰਡੀ ਦਾ ਵੱਖਰਾ ਗੇਟ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੰਡੀਆਂ ਵਿੱਚ ਇਹ ਸਾਰੇ ਵਿਕਾਸ ਕਾਰਜ ਹਰਚੰਦ ਸਿੰਘ ਬਰਸਟ ਦੀ ਸੁਚੱਜੀ ਅਗਵਾਈ ਵਿੱਚ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। 

ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਹੋਰ ਵਿਕਾਸ ਕਾਰਜ ਹੋਣਗੇ

Jio ਅਤੇ Airtel ਦਾ Unlimited 5G ਆਫਰ ਖਤਮ ਹੋ ਜਾਵੇਗਾ!