28 Sep 2023
TV9 Punjabi
ਖਹਿਰਾ ਦੀ ਗ੍ਰਿਫਤਾਰੀ ਦੇ ਮਾਮਲੇ ਨੂੰ ਨਸ਼ਾ ਤਸਕਰੀ ਨਾਲ ਜੋੜਿਆ ਜਾ ਰਿਹਾ ਹੈ ਅਤੇ ਇਹ ਘਟਨਾ 2015 ਦੀ ਦੱਸੀ ਜਾ ਰਹੀ ਹੈ।
ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ 'ਚ ਸਿਆਸੀ ਤਾਪਮਾਨ ਸਿਖਰਾਂ 'ਤੇ ਹੈ। ਕਾਂਗਰਸ ਪਾਰਟੀ ਦਾ ਦੋਸ਼ ਹੈ ਕਿ ਆਮ ਆਦਮੀ ਪਾਰਟੀ ਬਦਲੇ ਦੀ ਰਾਜਨੀਤੀ ਕਰ ਰਹੀ ਹੈ।
ਖਹਿਰਾ ਦੀ ਗ੍ਰਿਫਤਾਰੀ ਦੀ ਖਬਰ ਜਿਵੇਂ ਹੀ ਕਾਂਗਰਸ ਪਾਰਟੀ ਦੇ ਆਗੂਆਂ ਤੱਕ ਪਹੁੰਚੀ ਤਾਂ ਉਨ੍ਹਾਂ ਦਾ ਗੁੱਸਾ ਭਗਵੰਤ ਮਾਨ ਦੀ ਸਰਕਾਰ ‘ਤੇ ਭੜਕ ਗਿਆ।
ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਸਭ ਤੋਂ ਪਹਿਲਾਂ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨ ਸਰਕਾਰ ਦੀ ਆਲੋਚਨਾ ਕੀਤੀ ਸੀ। ਉਨ੍ਹਾਂ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਜੰਗਲ ਰਾਜ ਚੱਲ ਰਿਹਾ ਹੈ।
ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਕਿ ਕਾਂਗਰਸ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਖਹਿਰਾ ਦੇ ਪਰਿਵਾਰ ਨਾਲ ਮਿਲ ਕੇ ਕਾਨੂੰਨੀ ਲੜਾਈ ਲੜਨ 'ਤੇ ਵਿਚਾਰ ਕਰ ਰਹੇ ਹਨ।
ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਸਰਕਾਰਾਂ ਸਦਾ ਨਹੀਂ ਚਲਦੀਆਂ, ਮੈਂ ਇਸ ਤਾਨਾਸ਼ਾਹੀ ਗੁੰਡਾ ਰਾਜ ਦੀ ਸਖ਼ਤ ਆਲੋਚਨਾ ਕਰਦਾ ਹਾਂ।
ਉੱਥੇ ਹੀ ਆਮ ਆਦਮੀ ਪਾਰਟੀ ਨੇ ਕਾਂਗਰਸੀ ਆਗੂਆਂ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਗਈ ਹੈ।