5 March 2024
TV9 Punjabi
ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੀਡੀਆ ਨਾਲ ਰੂ-ਬ-ਰੂ ਹੋਏ। ਉਨ੍ਹਾਂ ਕਿਹਾ ਕਿ ਅੱਜ ਦੇ ਬਜਟ ਵਿੱਚ ਕਿਸੇ ਕਿਸਮ ਦਾ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ।
ਵਿਰੋਧੀ ਪਾਰਟੀ ਨੇ ਅੱਜ ਦੇ ਬਜਟ ਨੂੰ ਪੂਰੀ ਤਰ੍ਹਾਂ ਨਾਲ ਖੋਖਲਾ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਜਟ ਵਿੱਚ ਕੁਝ ਵੀ ਨਵਾਂ ਨਹੀਂ ਹੈ। ਸਰਕਾਰ ਨੇ ਪੂਰੇ ਸੂਬੇ ਨੂੰ ਹੀ ਕਰਜ਼ੇ ਵਿੱਚ ਡੁਬੋ ਦਿੱਤਾ ਹੈ।
ਸਰਕਾਰ ਦੇ ਇਸ ਦਾਅਵੇ ਨੂੰ ਖੋਖਲਾ ਦੱਸਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਜਟ ਵਿੱਚ ਕੁਝ ਵੀ ਨਵਾਂ ਨਹੀਂ ਹੈ। ਇਸ ਸਰਕਾਰ ਕਾਰਨ ਸੂਬਾ ਕਰਜ਼ੇ ਵਿੱਚ ਡੁੱਬ ਰਿਹਾ ਹੈ।
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਦਾ ਬਜਟ ਪੂਰੀ ਤਰ੍ਹਾਂ ਫਰਜ਼ੀ ਹੈ। ਅੱਜ ਦਾ ਬਜਟ ਪੂਰੀ ਤਰ੍ਹਾਂ ਖੋਖਲਾ ਹੈ। ਇਸ ਵਿੱਚ ਸਿਰਫ ਅੰਕੜੇ ਦਿਖਾਏ ਗਏ ਹਨ।
ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ ਤੇ ਕਾਂਗਰਸ ਆਗੂ ਨਵਜੋਤ ਸਿੱਧੂ ਨੇ ਵੀ ਤਿੱਖਾ ਪਲਟਵਾਰ ਕੀਤਾ। ਉਨ੍ਹਾਂ ਨੇ ਆਪ ਸਰਕਾਰ ਦੇ ਬਜਟ ਨੂੰ ਫਲਾਪ ਕਰਾਰ ਦਿੰਦਿਆਂ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਕਰਜੇ ਵਿੱਚ ਡੁਬਾਉਣ ਦਾ ਆਰੋਪ ਲਗਿਆ।