29 April 2024
TV9Punjabi
Author: Isha
ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ ਦਿਖਾਈ ਦੇ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ।
ਜੰਮੂ-ਕਸ਼ਮੀਰ ‘ਚ ਭਾਰੀ ਬਾਰਿਸ਼ ਵੇਖਣ ਨੂੰ ਮਿਲ ਰਹੀ ਹੈ। ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਹੈ। ਬਰਸਾਤ ਕਾਰਨ ਨਦੀਆਂ-ਨਾਲਿਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ।
ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਮੌਸਮ ਵਿਭਾਗ ਅਨੁਸਾਰ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਅਤੇ ਹੋਰ ਸ਼ਹਿਰਾਂ 'ਚ ਮੌਸਮ 'ਚ ਬਦਲਾਅ ਦਾ ਅਨੁਮਾਨ ਹੈ।
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਅਤੇ ਘੱਟ ਤੋਂ ਘੱਟ 18.1 ਡਿਗਰੀ ਦਰਜ ਕੀਤਾ ਗਿਆ। ਇਹ ਪੂਰੇ ਪੰਜਾਬ ਵਿੱਚ ਸਭ ਤੋਂ ਘੱਟ ਰਿਹਾ ਹੈ।