16 Feb 2024
TV9 Punjabi
ਪਾਕਿਸਤਾਨ 'ਚ 8 ਫਰਵਰੀ ਨੂੰ ਚੋਣਾਂ ਹੋਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ ਦੇਸ਼ 'ਚ ਕੋਈ ਸਰਕਾਰ ਨਹੀਂ ਬਣ ਸਕੀ ਹੈ।
ਨਵੀਂ ਸਰਕਾਰ ਬਣਨ ਤੋਂ ਪਹਿਲਾਂ ਹੀ ਦੇਸ਼ ਦੇ ਆਮ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਮਹਿੰਗਾਈ ਦੀ ਮਾਰ ਹੇਠ ਹਨ।
ਦੇਸ਼ 'ਚ ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਇਆ ਹੈ, ਜਿਸ ਨਾਲ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।
ਪਾਕਿਸਤਾਨ ਦੀ ਮੌਜ਼ੂਦਾ ਸਰਕਾਰ ਨੇ ਵੀਰਵਾਰ ਰਾਤ ਨੂੰ ਪੈਟਰੋਲ ਦੀ ਕੀਮਤ ਵਿੱਚ 2.73 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ ਕਰੀਬ 8 ਰੁਪਏ ਦਾ ਵਾਧਾ ਕੀਤਾ ਹੈ।
'ਡਾਅਨ' ਦੀ ਰਿਪੋਰਟ ਮੁਤਾਬਕ ਨਿਗਰਾਨ ਸਰਕਾਰ ਨੇ ਅਗਲੇ ਪੰਦਰਵਾੜੇ ਲਈ ਪੈਟਰੋਲ ਅਤੇ ਡੀਜ਼ਲ ਦੇ ਨਾਲ-ਨਾਲ ਗੈਸ ਦੀਆਂ ਕੀਮਤਾਂ ਵੀ ਵਧਾ ਦਿੱਤੀਆਂ ਹਨ।
ਦੇਸ਼ ਵਿੱਚ ਨਵੀਆਂ ਦਰਾਂ 16 ਫਰਵਰੀ ਤੋਂ ਲਾਗੂ ਹੋਣਗੀਆਂ, ਜਿਸ ਤੋਂ ਬਾਅਦ ਪੈਟਰੋਲ 275.62 ਰੁਪਏ ਅਤੇ ਡੀਜ਼ਲ 287.33 ਰੁਪਏ ਪ੍ਰਤੀ ਲੀਟਰ ਵਿਕੇਗਾ।