21-10- 2024
TV9 Punjabi
Author: Isha Sharma
ਡਾਇਬੀਟੀਜ਼ ਇੱਕ ਮੈਡੀਕਲ ਕੰਡੀਸ਼ਨ ਹੈ ਜਿਸ ਵਿੱਚ ਸਰੀਰ ਗਲੂਕੋਜ਼ ਦੇ ਪੱਧਰ ਨੂੰ ਨਿਯੰਤਰਿਤ ਕਰਨ ਵਿੱਚ ਅਸਮਰੱਥ ਹੁੰਦਾ ਹੈ ਜਿਸ ਕਾਰਨ ਸਰੀਰ ਵਿੱਚ ਸ਼ੂਗਰ ਦਾ ਪੱਧਰ ਜਾਂ ਤਾਂ ਵਧਦਾ ਹੈ ਜਾਂ ਘਟਦਾ ਹੈ।
ਆਮ ਤੌਰ 'ਤੇ ਹਰ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਰੋਜ਼ਾਨਾ 8-10 ਗਲਾਸ ਪਾਣੀ ਦੀ ਜ਼ਰੂਰਤ ਹੁੰਦੀ ਹੈ ਪਰ ਸ਼ੂਗਰ ਵਿਚ ਇਹ ਲੋੜ ਵੱਧ ਜਾਂਦੀ ਹੈ।
ਸ਼ੂਗਰ ਦੇ ਰੋਗੀ ਨੂੰ ਵਾਰ-ਵਾਰ ਪਿਸ਼ਾਬ ਕਰਨ ਦੀ ਜ਼ਰੂਰਤ ਹੁੰਦੀ ਹੈ, ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਸਕਦੀ ਹੈ, ਇਸ ਲਈ ਸ਼ੂਗਰ ਦੇ ਰੋਗੀਆਂ ਨੂੰ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ।
ਡਾ: ਅਜੈ ਕੁਮਾਰ ਦਾ ਕਹਿਣਾ ਹੈ ਕਿ ਡਾਇਬਟੀਜ਼ ਦੀ ਸਥਿਤੀ ਵਿਚ ਮਰਦਾਂ ਨੂੰ ਰੋਜ਼ਾਨਾ 13 ਗਿਲਾਸ ਪਾਣੀ ਪੀਣਾ ਚਾਹੀਦਾ ਹੈ ਅਤੇ ਔਰਤਾਂ ਨੂੰ ਰੋਜ਼ਾਨਾ 9 ਗਿਲਾਸ ਪਾਣੀ ਪੀਣਾ ਚਾਹੀਦਾ ਹੈ, ਨਹੀਂ ਤਾਂ ਸਰੀਰ ਵਿਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ।
ਵੈਸੇ, ਡਾਕਟਰਾਂ ਦਾ ਕਹਿਣਾ ਹੈ ਕਿ ਸਰੀਰ ਵਿੱਚ ਪਾਣੀ ਦੀ ਜ਼ਰੂਰਤ ਹਰ ਕਿਸੇ ਲਈ ਵੱਖਰੀ ਹੋ ਸਕਦੀ ਹੈ, ਇਸ ਲਈ ਪਿਸ਼ਾਬ ਦੇ ਰੰਗ ਤੋਂ ਸਰੀਰ ਵਿੱਚ ਪਾਣੀ ਦੀ ਕਮੀ ਦਾ ਪਤਾ ਲਗਾਓ।
ਜੇਕਰ ਪਿਸ਼ਾਬ ਦਾ ਰੰਗ ਗੂੜਾ ਪੀਲਾ ਹੈ ਤਾਂ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ, ਅਜਿਹੀ ਸਥਿਤੀ ਵਿੱਚ ਵਿਅਕਤੀ ਨੂੰ ਪਾਣੀ ਦਾ ਸੇਵਨ ਵੱਧਾਉਣਾ ਚਾਹੀਦਾ ਹੈ, ਹਲਕੇ ਰੰਗ ਦਾ ਪਿਸ਼ਾਬ ਪਾਣੀ ਦੀ ਸਹੀ ਸਥਿਤੀ ਨੂੰ ਦਰਸਾਉਂਦਾ ਹੈ।
ਤੁਸੀਂ ਆਪਣੀ ਜ਼ਰੂਰਤ ਅਨੁਸਾਰ ਰੋਜ਼ਾਨਾ 8 ਤੋਂ 10 ਗਲਾਸ ਪਾਣੀ ਪੀ ਸਕਦੇ ਹੋ, ਪਾਣੀ ਤੋਂ ਇਲਾਵਾ ਨਾਰੀਅਲ ਪਾਣੀ, ਲੱਸੀ ਅਤੇ ਨਿੰਬੂ ਪਾਣੀ ਦਾ ਸੇਵਨ ਕਰੋ।