ਇਨ੍ਹਾਂ ਲੋਕਾਂ ਨੂੰ ਨਹੀਂ ਖਾਣੀ ਚਾਹੀਦੀ ਪਾਲਕ ਦੀ ਸਬਜ਼ੀ, ਹੋ ਸਕਦੀ ਹੈ ਇਕ ਸਮੱਸਿਆ 

3-09- 2024

TV9 Punjabi

Author: Isha Sharma

ਪ੍ਰੋਟੀਨ ਦੇ ਨਾਲ-ਨਾਲ ਪਾਲਕ 'ਚ ਵਿਟਾਮਿਨ ਸੀ, ਆਇਰਨ, ਮੈਗਨੀਸ਼ੀਅਮ, ਪੋਟਾਸ਼ੀਅਮ, ਵਿਟਾਮਿਨ ਬੀ12, ਕੇ ਅਤੇ ਕੈਲਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ।

ਪ੍ਰੋਟੀਨ

ਪਾਲਕ 'ਚ ਮੌਜੂਦ ਪੋਸ਼ਕ ਤੱਤ ਸਿਹਤ ਲਈ ਕਈ ਤਰ੍ਹਾਂ ਨਾਲ ਫਾਇਦੇਮੰਦ ਸਾਬਤ ਹੋ ਸਕਦੇ ਹਨ। ਪਾਲਕ ਅੱਖਾਂ ਲਈ ਖਾਸ ਤੌਰ 'ਤੇ ਫਾਇਦੇਮੰਦ ਮੰਨੀ ਜਾਂਦੀ ਹੈ।

ਪਾਲਕ 

ਪਰ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਹਨ, ਜਿਨ੍ਹਾਂ 'ਚ ਜੇਕਰ ਪਾਲਕ ਦਾ ਸੇਵਨ ਕੀਤਾ ਜਾਵੇ ਤਾਂ ਇਹ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ਸਮੱਸਿਆ

ਜਿਨ੍ਹਾਂ ਲੋਕਾਂ ਨੂੰ ਪੱਥਰੀ ਦੀ ਸਮੱਸਿਆ ਹੈ, ਉਨ੍ਹਾਂ ਨੂੰ ਪਾਲਕ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਸ ਵਿੱਚ ਮੌਜੂਦ ਆਕਸਲੇਟ ਨਾਮਕ ਤੱਤ ਪੱਥਰੀ ਦੀ ਸਮੱਸਿਆ ਨੂੰ ਵਧਾ ਸਕਦਾ ਹੈ।

ਪੱਥਰੀ ਦੀ ਸਮੱਸਿਆ

ਪਾਲਕ ਵਿੱਚ ਹਿਸਟਾਮਾਈਨ ਵੱਡੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜਿਸ ਨਾਲ ਕਈ ਲੋਕਾਂ ਨੂੰ ਐਲਰਜੀ ਹੋ ਸਕਦੀ ਹੈ। ਇਸ ਲਈ ਜੇਕਰ ਪਾਲਕ ਖਾਣ ਤੋਂ ਬਾਅਦ ਕੋਈ ਸਮੱਸਿਆ ਹੁੰਦੀ ਹੈ ਤਾਂ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਐਲਰਜੀ

ਜਿਨ੍ਹਾਂ ਲੋਕਾਂ ਨੂੰ ਕਿਡਨੀ ਸੰਬੰਧੀ ਬੀਮਾਰੀਆਂ ਹਨ, ਉਨ੍ਹਾਂ ਨੂੰ ਪਾਲਕ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੋ ਕਿ ਕਿਡਨੀ ਦੇ ਮਰੀਜ਼ਾਂ ਲਈ ਠੀਕ ਨਹੀਂ ਹੈ।

ਕਿਡਨੀ 

ਪਾਲਕ ਵਿੱਚ ਵਿਟਾਮਿਨ K1 ਵੱਡੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਖੂਨ ਪਤਲਾ ਕਰਨ ਵਾਲੀਆਂ ਦਵਾਈਆਂ ਲੈਣ ਵਾਲੇ ਲੋਕਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ।

ਵਿਟਾਮਿਨ

ਕੀ ਬੈਂਗਣ ਖਾਣ ਨਾਲ ਯੂਰਿਕ ਐਸਿਡ ਵਧ ਸਕਦਾ ਹੈ?