ਕਿਸਾਨ ਅੰਦੋਲਨ ਨੂੰ ਲੈ ਕੇ SC 'ਚ ਪਟੀਸ਼ਨ

23 Feb 2024

TV9Punjabi/ਪੀਯੂਸ਼ ਪਾਂਡੇ

ਦਿੱਲੀ-ਹਰਿਆਣਾ ਦੀ ਸਰਹੱਦ 'ਤੇ ਅਜੇ ਵੀ ਕਿਸਾਨਾਂ ਦਾ ਇਕੱਠ ਹੈ। ਨਾ ਤਾਂ ਕਿਸਾਨ ਪਿੱਛੇ ਹਟਣ ਨੂੰ ਤਿਆਰ ਹਨ ਅਤੇ ਨਾਂ ਹੀ ਸਰਕਾਰ ਕਿਸਾਨਾਂ ਦਿੱਲੀ ਆਉਣ ਦੀ ਇਜਾਜ਼ਤ ਦੇ ਰਹੀ ਹੈ।

ਕਿਸਾਨਾਂ ਦਾ ਇਕੱਠ

ਇਸ ਦੌਰਾਨ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ। ਸਰਕਾਰ ਕਿਸਾਨਾਂ ਨਾਲ ਇਨਸਾਫ਼ ਕਰੇ।

ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ 

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ। ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਅਦਾਲਤ ਸਰਕਾਰ ਨੂੰ ਉਨ੍ਹਾਂ ਮੰਗਾਂ 'ਤੇ ਵਿਚਾਰ ਕਰਨ ਦਾ ਨਿਰਦੇਸ਼ ਦੇਵੇ, ਜਿਨ੍ਹਾਂ ਦੇ ਖਿਲਾਫ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ।

ਸਰਕਾਰ ਕਿਸਾਨਾਂ ਦੀ ਸੁਣੇ

ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਦਿੱਲੀ ਜਾ ਕੇ ਬੈਠਣਾ ਚਾਹੁੰਦੇ ਹਨ, ਇਹ ਉਨ੍ਹਾਂ ਦਾ ਅਧਿਕਾਰ ਹੈ। ਉਨ੍ਹਾਂ ਨੂੰ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਤੋਂ ਨਾ ਰੋਕਿਆ ਜਾਵੇ।

ਸਰਕਾਰ ਕਿਸਾਨਾਂ ਨੂੰ ਰੋਕੇ ਨਾ

ਇਸ ਤੋਂ ਇਲਾਵਾ ਪੁਲੀਸ ਵੱਲੋਂ ਰਸਤੇ ਵਿੱਚ ਪੈਦਾ ਕੀਤੀ ਰੁਕਾਵਟ ਨੂੰ ਦੂਰ ਕੀਤਾ ਜਾਵੇ। ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਪੁਲਿਸ ਬਲ ਦੀ ਵਰਤੋਂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਖਮੀਆਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਜ਼ਖਮੀਆਂ ਨੂੰ ਮੁਆਵਜ਼ਾ

ਇਹ ਪਟੀਸ਼ਨ ‘ਦਿ ਸਿੱਖ ਚੈਂਬਰ ਆਫ ਕਾਮਰਸ’ ਦੇ ਮੈਨੇਜਿੰਗ ਡਾਇਰੈਕਟਰ ਐਗਨੋਸਟੋਸ ਥੀਓਸ ਨੇ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਹੈ। ਦਿੱਲੀ ਵੱਲ ਮਾਰਚ ਕਰਨ ਦੇ ਇਰਾਦੇ ਵਾਲੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਪਿਛਲੇ 10 ਦਿਨਾਂ ਤੋਂ ਸ਼ੰਭੂ ਬਾਰਡਰ 'ਤੇ ਬੈਠੇ ਹਨ।

'ਦਿ ਸਿੱਖ ਚੈਂਬਰ ਆਫ ਕਾਮਰਸ'

Farmers Protest: ਕਿਸਾਨ ਅੱਜ ਦਿੱਲੀ ਮਾਰਚ ਦਾ ਫੈਸਲਾ ਲੈਣਗੇ, ਸ਼ੰਭੂ ਬਾਰਡਰ ‘ਤੇ ਆਗੂਆਂ ਦੀ ਮੀਟਿੰਗ