04-08- 2024
TV9 Punjabi
Author: Isha Sharma
ਜੇਕਰ ਖਾਣੇ ਨਾਲ ਅਚਾਰ ਹੋਵੇ ਤਾਂ ਸਵਾਦ ਦੁੱਗਣਾ ਹੋ ਜਾਂਦਾ ਹੈ। ਕੁਝ ਲੋਕ ਅਚਾਰ ਖਾਣ ਦੇ ਇੰਨੇ ਸ਼ੌਕੀਨ ਹੁੰਦੇ ਹਨ ਕਿ ਉਹ ਖਾਣੇ ਦੇ ਨਾਲ ਅਚਾਰ ਜ਼ਰੂਰ ਖਾਂਦੇ ਹਨ।
ਜ਼ਿਆਦਾਤਰ ਲੋਕ ਪਰੌਂਠੇ ਦੇ ਨਾਲ ਅਚਾਰ ਖਾਣਾ ਪਸੰਦ ਕਰਦੇ ਹਨ। ਇਨ੍ਹਾਂ ਦੋਹਾਂ ਚੀਜ਼ਾਂ ਦਾ ਸੁਮੇਲ ਭੋਜਨ ਦਾ ਸੁਆਦ ਹੋਰ ਵੀ ਵਧਾਉਂਦਾ ਹੈ।
ਡਾਇਟੀਸ਼ੀਅਨ ਪ੍ਰਿਆ ਮਹਿਰਾ ਦਾ ਕਹਿਣਾ ਹੈ ਕਿ ਬਰਸਾਤ ਦੇ ਮੌਸਮ ਵਿੱਚ ਬਹੁਤ ਜ਼ਿਆਦਾ ਅਚਾਰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਨਾਲ ਸਿਹਤ ਨੂੰ ਬਹੁਤ ਨੁਕਸਾਨ ਹੋ ਸਕਦਾ ਹੈ।
ਬਹੁਤ ਜ਼ਿਆਦਾ ਅਚਾਰ ਖਾਣ ਨਾਲ ਸਰੀਰ ਵਿੱਚ ਸੋਡੀਅਮ ਦੀ ਮਾਤਰਾ ਵੱਧ ਜਾਂਦੀ ਹੈ। ਇਸ ਕਾਰਨ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਸਕਦੀ ਹੈ।
ਜੇਕਰ ਤੁਸੀਂ ਰੋਜ਼ਾਨਾ ਅਚਾਰ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਪੇਟ 'ਚ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ। ਜ਼ਿਆਦਾ ਦੇਰ ਤੱਕ ਲਗਾਤਾਰ ਅਚਾਰ ਖਾਣ ਨਾਲ ਪੇਟ ਦੇ ਅਲਸਰ ਦਾ ਖਤਰਾ ਵੱਧ ਜਾਂਦਾ ਹੈ।
ਅਚਾਰ 'ਚ ਸੋਡੀਅਮ ਦੀ ਮਾਤਰਾ ਕਾਫੀ ਜ਼ਿਆਦਾ ਹੁੰਦੀ ਹੈ। ਇਸ ਕਾਰਨ ਸਰੀਰ ਕੈਲਸ਼ੀਅਮ ਨੂੰ ਠੀਕ ਤਰ੍ਹਾਂ ਜਜ਼ਬ ਨਹੀਂ ਕਰ ਪਾਉਂਦਾ। ਇਸ ਨਾਲ ਹੱਡੀਆਂ ਕਮਜ਼ੋਰ ਹੋ ਸਕਦੀਆਂ ਹਨ।
ਬਹੁਤ ਜ਼ਿਆਦਾ ਅਚਾਰ ਖਾਣ ਨਾਲ ਹਾਈ ਕੋਲੈਸਟ੍ਰੋਲ ਦੀ ਸਮੱਸਿਆ ਹੋ ਸਕਦੀ ਹੈ। ਅਜਿਹੇ 'ਚ ਇਸ ਨੂੰ ਘੱਟ ਤੋਂ ਘੱਟ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ।