11-12- 2024
TV9 Punjabi
Author: Isha Sharma
ਵਿਭਾਗ ਵੱਲੋਂ ਸਕੂਲਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਕੂਲਾਂ ਵਿੱਚ ਦਾਖ਼ਲੇ ਲਈ ਬੱਚੇ ਲਈ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ।
Photo Credit: Getty Images
ਇਨ੍ਹਾਂ ਸਕੂਲਾਂ ਵਿੱਚ ਜੰਕ ਫੂਡ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਨਾ ਤਾਂ ਘਰੋਂ ਜੰਕ ਫੂਡ ਟਿਫਿਨ ਵਿੱਚ ਆਵੇਗਾ ਅਤੇ ਨਾ ਹੀ ਸਕੂਲ ਵਿੱਚ ਵੇਚਿਆ ਜਾਵੇਗਾ।
ਇਹ ਜਾਣਕਾਰੀ ਕੈਬਿਨਟ ਮੰਤਰੀ ਡਾ: ਬਲਜੀਤ ਕੌਰ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਸਕੂਲ ਦਾ ਰਜਿਸਟਰਾਰ ਹੈ ਜਾਂ ਨਹੀਂ।
ਇਸ ਸਬੰਧੀ ਜਾਣਕਾਰੀ ਸਮਾਜ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ।