05-02- 2025
TV9 Punjabi
Author: Isha Sharma
ਮਹਾਕੁੰਭ ਦੀ ਸ਼ੁਰੂਆਤ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਮੋਦੀ ਦਾ ਪ੍ਰਯਾਗਰਾਜ ਦਾ ਪਹਿਲਾ ਦੌਰਾ ਹੈ।
Pic Credit: PTI
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 5 ਫਰਵਰੀ ਨੂੰ ਪ੍ਰਯਾਗਰਾਜ ਦੇ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਤ੍ਰਿਵੇਣੀ ਸੰਗਮ ਵਿੱਚ ਇਸ਼ਨਾਨ ਕੀਤਾ।
PM ਮੋਦੀ ਕਿਸ਼ਤੀ ਵਿੱਚ ਸਵਾਰ ਹੋ ਕੇ ਗੰਗਾ ਵਿੱਚ ਇਸ਼ਨਾਨ ਕਰਨ ਲਈ ਅਰੈਲ ਘਾਟ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਦੇ ਨਾਲ ਸੀਐਮ ਯੋਗੀ ਆਦਿੱਤਿਆਨਾਥ ਵੀ ਮੌਜੂਦ ਸਨ।
ਪ੍ਰਧਾਨ ਮੰਤਰੀ ਮੋਦੀ ਦੇ ਇਸ ਪ੍ਰੋਗਰਾਮ ਦੇ ਮੱਦੇਨਜ਼ਰ, ਪ੍ਰਯਾਗਰਾਜ ਸਮੇਤ ਪੂਰੇ ਮਹਾਂਕੁੰਭ ਮੇਲੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਪ੍ਰੋਗਰਾਮ ਲਈ ਸ਼ਰਧਾਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾ ਬਣਾਈ ਗਈ ਸੀ, ਤਾਂ ਜੋ ਕਿਸੇ ਨੂੰ ਵੀ ਕੋਈ ਮੁਸ਼ਕਲ ਨਾ ਆਵੇ।
ਵੀਆਈਪੀ ਘਾਟ ਵੱਲ ਜਾਣ ਵਾਲੀ ਸੜਕ ‘ਤੇ ਕੁਝ ਸਮੇਂ ਲਈ ਆਵਾਜਾਈ ‘ਤੇ ਪਾਬੰਦੀ ਰਹੀ। ਪਰ ਸੰਗਮ ਵੱਲ ਜਾਣ ਵਾਲੀਆਂ ਸੜਕਾਂ ‘ਤੇ ਕਿਸੇ ਵੀ ਤਰ੍ਹਾਂ ਦਾ ਡਾਇਵਰਸ਼ਨ ਜਾਂ ਪਾਬੰਦੀ ਨਹੀਂ ਲਗਾਈ ਗਈ।