10 March 2024
TV9 Punjabi
ਜਲੰਧਰ ਨੂੰ ਪੂਰੇ ਦੇਸ਼ ਨਾਲ ਜੋੜਨ ਨਾਲ ਜਲੰਧਰ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ।
BJP ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਦੱਸਿਆ ਕਿ ਅੱਜ ਜਲੰਧਰ ਵਾਸੀਆਂ ਨੂੰ ਆਦਮਪੁਰ ਹਵਾਈ ਅੱਡੇ ਦੇ ਰੂਪ ‘ਚ ਵੱਡਾ ਤੋਹਫਾ ਮਿਲ ਜਾ ਰਿਹਾ ਹੈ।
ਸੁਸ਼ੀਲ ਸ਼ਰਮਾ ਨੇ ਦੱਸਿਆ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮਾਰਚ ਨੂੰ ਦੇਸ਼ ਨੂੰ 14 ਵੱਡੇ ਹਵਾਈ ਅੱਡੇ ਤੋਹਫ਼ੇ ਵਿੱਚ ਦੇਣ ਜਾ ਰਹੇ ਹਨ।
ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਇਸ ਏਅਰਪੋਰਟ ਟਰਮਿਨਲ ਦਾ ਪਿਛਲੇ ਕੁਝ ਮਹੀਨਿਆਂ ਤੋਂ ਮੁਰੰਮਤ ਦਾ ਕੰਮ ਚੱਲ ਰਿਹਾ ਸੀ ਜੋ ਹੁਣ ਮੁਕੰਮਲ ਹੋ ਗਿਆ ਹੈ।
ਇਸ ਦਾ ਉਦਘਾਟਨ ਨਵੇਂ ਬਣੇ 14 ਹਵਾਈ ਅੱਡਿਆਂ ਦੇ ਨਾਲ-ਨਾਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ।
ਸੁਸ਼ੀਲ ਸ਼ਰਮਾ ਨੇ ਦੱਸਿਆ ਕਿ ਭਾਰਤ ਦੇ ਹੋਰ ਸ਼ਹਿਰਾਂ ਦੇ ਨਾਲ-ਨਾਲ ਜਲੰਧਰ ਦੇ ਏਅਰਪੋਰਟ ਦਾ ਵੀ ਉਦਘਾਟਨ ਕੀਤਾ ਜਾਵੇਗਾ।
ਸ਼ਹਿਰੀ ਹਵਾਬਾਜ਼ੀ ਖੇਤਰ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਪ੍ਰਧਾਨ ਮੰਤਰੀ ਦੇਸ਼ ਭਰ ‘ਚ 9800 ਕਰੋੜ ਰੁਪਏ ਤੋਂ ਵੱਧ ਦੇ 15 ਹਵਾਈ ਅੱਡਿਆਂ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਹੈ।