ਪੀਐਮ ਮੋਦੀ ਦੀ ਗੁਰਦਾਸਪੁਰ ਰੈਲੀ

24 May 2024

TV9 Punjabi

Author: Ramandeep Singh

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਚੋਣ ਰੈਲੀ ਨੂੰ ਸੰਬੋਧਨ ਕਰਨ ਗੁਰਦਾਸਪੁਰ ਪਹੁੰਚੇ। ਇਸ ਮੌਕੇ ਉਹਨਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਿਆ। 

ਪੀਐਮ ਮੋਦੀ ਦੀ ਰੈਲੀ

ਉਹਨਾਂ ਨੇ ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਬਹੁਤ ਜਖਮ ਦਿੱਤੇ ਹਨ। ਉਹਨਾਂ ਨੇ 1984 ਦੀ ਸਿੱਖ ਨਸ਼ਲਕੁਸ਼ੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਾਂ ਦੇ ਹੋਏ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਮੋਦੀ ਨੇ ਦਵਾਈ। ਕਾਂਗਰਸ ਉਹਨਾਂ ਨੂੰ ਬਚਾਉਣ ਵਿੱਚ ਲੱਗੀ ਰਹੀ।

ਕਾਂਗਰਸ 'ਤੇ ਸਾਧਿਆ ਨਿਸ਼ਾਨਾ

ਪੀਐਮ ਨੇ ਕਿਹਾ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਹਨਾਂ ਨੇ ਸ਼ਹਿਜਾਦੇ ਦੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਕਰਕੇ ਸ਼ਹਿਜਾਦੇ ਨੇ ਕੈਪਟਨ ਨੂੰ ਪਾਰਟੀ ਤੋਂ ਹੀ ਬਾਹਰ ਕੱਢ ਦਿੱਤਾ ਸੀ।

ਸ਼ਹਿਜਾਦੇ ਰਾਹੁਲ ਦੇ ਗੱਲ ਮੰਨਣ ਤੋਂ ਇਨਕਾਰ

ਪੀਐਮ ਮੋਦੀ ਨੇ ਕਿਹਾ ਪੰਜਾਬ ਦੀ ਸਰਕਾਰ ਨੂੰ ਦਿੱਲੀ ਤੋਂ ਚਲਾਉਣ ਦੀ ਕੋਸ਼ਿਸ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਖੁਦ ਇੱਕ ਵੀ ਫੈਸਲਾ ਨਹੀਂ ਲੈ ਸਕਦੇ। ਉਹਨਾਂ ਨੂੰ ਫੈਸਲਾ ਲੈਣ ਲਈ ਦਿੱਲੀ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ।

ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ

ਨਰੇਂਦਰ ਮੋਦੀ ਨੇ ਚੋਣ ਰੈਲੀ ਦੌਰਾਨ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਵਾਰਾਣਸੀ ਦੇ ਸਾਂਸਦ ਹੋਣ ਦੇ ਨਾਮ ‘ਤੇ ਮਹਾਰਾਜਾ ਰਣਜੀਤ ਸਿੰਘ ਨੂੰ ਸਿਜਦਾ ਕਰਦੇ ਹਨ। 

ਮਹਾਰਾਜਾ ਰਣਜੀਤ ਸਿੰਘ ਨੂੰ ਨਮਨ

ਕਾਂਸ਼ੀ ਵਿੱਚ ਸਥਿਤ ਵਿਸ਼ਵਨਾਥ ਮੰਦਰ ਵਿੱਚ ਜੋ ਸੋਨਾ ਲੱਗਿਆ ਹੋਇਆ ਹੈ। ਉਹ ਮਹਾਰਾਜਾ ਰਣਜੀਤ ਸਿੰਘ ਨੇ ਭੇਂਟ ਕੀਤਾ ਸੀ। ਉਹਨਾਂ ਨੇ ਕਿਹਾ ਕਿ ਸਿੱਖ ਕੌਮ ਨੇ ਹਰ ਪਾਸੇ ਆਪਣਾ ਯੋਗਦਾਨ ਪਾਇਆ ਹੈ।

ਸਿੱਖ ਕੌਮ ਦਾ ਹਰ ਪਾਸੇ ਯੋਗਦਾਨ

ਪ੍ਰਧਾਨਮੰਤਰੀ ਮੋਦੀ ਨੇ ਕਿਹਾ ਕਿ ਉਹ ਅਜਿਹੀ ਯੋਜਨਾ ਤੇ ਕੰਮ ਕਰ ਰਹੇ ਹਨ ਜਿਸ ਨਾਲ ਭਾਰਤ ਵਿੱਚ ਪੈਦਾ ਹੋਇਆ ਅਨਾਜ਼ ਦੁਨੀਆਂ ਦੇ ਕੋਨੇ ਕੋਨੇ ਵਿੱਚ ਪਹੁੰਚੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਹੋਇਆ ਤਾਂ ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੀ ਕਾਫ਼ੀ ਫਾਇਦਾ ਹੋਵੇਗਾ।

ਦੁਨੀਆਂ ਵਿੱਚ ਪਹੁੰਚੇ ਅਨਾਜ਼

ਮੋਦੀ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਿੰਗ ਵਾਲੇ ਦਿਨ ਉਹ ਭਾਜਪਾ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ। ਉਹਨਾਂ ਨੇ ਕਿਹਾ ਕਿ ਜਦੋਂ ਤੁਸੀਂ 1 ਜੂਨ ਨੂੰ ਵੋਟ ਪਾਓਗੇ ਤਾਂ ਉਹ ਸਿੱਧੇ ਮੇਰੇ ਖਾਤੇ ਵਿੱਚ ਆ ਜਾਵੇਗੀ। 

ਮੈਨੂੰ ਤੁਹਾਡਾ ਅਸੀਰਵਾਦ ਚਾਹੀਦਾ ਹੈ

ਇਨ੍ਹਾਂ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਪੀਣਾ ਚਾਹੀਦਾ ਗੰਨੇ ਦਾ ਰਸ