18 April 2024
TV9 Punjabi
Author: Isha
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ।
Pic Credit: Instagram
ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਰਾਜ ਕੁੰਦਰਾ ਖਿਲਾਫ ਕਾਰਵਾਈ ਕਰਦੇ ਹੋਏ ਵੱਡਾ ਕਦਮ ਚੁੱਕਿਆ ਹੈ।
ਈਡੀ ਨੇ ਸ਼ਿਲਪਾ ਅਤੇ ਰਾਜ ਦੀ 97 ਕਰੋੜ 79 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।
ਇਸ ‘ਚ ਸ਼ਿਲਪਾ ਸ਼ੈੱਟੀ ਦਾ ਜੁਹੂ ਫਲੈਟ ਵੀ ਅਟੈਚ ਕੀਤਾ ਗਿਆ ਹੈ। ਇਸ ਦੇ ਨਾਲ ਹੀ ਈਡੀ ਨੇ ਪੁਣੇ ਦਾ ਬੰਗਲਾ ਅਤੇ ਇਕਵਿਟੀ ਸ਼ੇਅਰ ਵੀ ਜ਼ਬਤ ਕਰ ਲਏ ਹਨ।
ਈਡੀ ਨੇ ਮਹਾਰਾਸ਼ਟਰ ਵਿੱਚ ਦਰਜ ਵੱਖ-ਵੱਖ ਐਫਆਈਆਰਜ਼ ਦੇ ਆਧਾਰ ‘ਤੇ ਪੀਐਮਐਲਏ ਤਹਿਤ ਜਾਂਚ ਸ਼ੁਰੂ ਕੀਤੀ ਸੀ।
ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਈਡੀ ਨੇ 69 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਵੀ ਜ਼ਬਤ ਕੀਤੀ ਸੀ।