ਆਜ਼ਾਦ ਚੋਣ ਲੜਣ ਦੀਆਂ ਚਰਚਾਵਾਂ ਵਿਚਾਲੇ ਬਲਕੌਰ ਸਿੱਧੂ ਨੂੰ ਮਿਲਣ ਪਿੰਡ ਮੂਸਾ ਪਹੁੰਚਣਗੇ ਪ੍ਰਤਾਪ ਬਾਜਵਾ

29 April 2024

TV9 Punjabi

Author:Isha

ਆਜ਼ਾਦ ਲੋਕ ਸਭਾ ਚੋਣ ਲੜਨ ਦੀ ਚਰਚਾ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਘਰ ਜਾਣਗੇ।

ਪ੍ਰਤਾਪ ਸਿੰਘ ਬਾਜਵਾ 

ਸੂਤਰਾਂ ਮੁਤਾਬਕ ਪ੍ਰਤਾਪ ਬਾਜਵਾ ਬਲਕੌਰ ਸਿੰਘ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਜਾ ਰਹੇ ਹਨ। ਬੀਤੇ ਦਿਨੀਂ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ ਸਗੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ।

ਆਜ਼ਾਦ ਉਮੀਦਵਾਰ 

ਆਜ਼ਾਦ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ‘ਚ ਲੱਗੀ ਹੋਈ ਸੀ। ਕਿਉਂਕਿ ਕਾਂਗਰਸ ਨੇ ਪਹਿਲਾਂ ਹੀ ਬਠਿੰਡਾ ਤੋਂ ਜੀਤ ਮੋਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। 

ਬਠਿੰਡਾ ਤੋਂ ਜੀਤ ਮੋਹਿੰਦਰ ਸਿੰਘ ਸਿੱਧੂ

ਉਂਜ, ਹਾਲ ਹੀ ਵਿੱਚ ਚੋਣ ਲੜਨ ਬਾਰੇ ਆਪਣੀ ਹਵੇਲੀ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੀ ਗੱਲ ਕਹੀ ਸੀ। 

ਸਿਆਸਤ ਵਿੱਚ ਆਉਣ ਦੀ ਗੱਲ

ਸਿੱਧੂ ਮੂਸੇਵਾਲਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ। ਉਹ ਮਾਨਸਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਨ, ਪਰ ਆਮ ਆਦਮੀ ਪਾਰਟੀ ਦੀ ਲਹਿਰ ਤੋਂ ਹਾਰ ਗਏ ਸਨ। 

ਮਾਨਸਾ ਤੋਂ ਚੋਣ ਹਾਰ ਗਏ ਸਨ ਮੂਸੇਵਾਲਾ

ਇੱਕ ਮਹੀਨੇ ਤੱਕ ਭਿੰਡੀ ਦਾ ਪਾਣੀ ਪੀਣ ਨਾਲ ਤੁਹਾਨੂੰ ਮਿਲਣਗੇ ਇਹ ਫਾਇਦੇ