14 March 2024
TV9 Punjabi
ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਕਿਸਾਨ ਮੇਲਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਪਸ਼ੂ ਪਾਲਣ ਮੇਲਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ।
ਮੇਲੇ ਦਾ ਉਦਘਾਟਨ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ।
ਖੇਤੀ ਮੇਲੇ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਹੈ। ਮੇਲੇ ਵਿੱਚ ਆਉਣ ਵਾਲੇ ਕਿਸਾਨਾਂ ਦੇ ਵਾਹਨਾਂ ਦੀ ਪਾਰਕਿੰਗ ਲਈ ਰੂਟ ਪਲਾਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਪੰਜਾਬ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਅਹਿਮ ਭੂਮਿਕਾ ਅਦਾ ਕੀਤੀ ਹੈ।
ਮੇਲੇ ‘ਚ ਪਹੁੰਚੇ ਬਜ਼ੁਰਗਾਂ ਕਿਸਾਨਾਂ ਨੇ ਦੱਸਿਆ ਕਿ ਇਸ ਵਕਤ ਕਿਸਾਨੀ ਦੇ ਵਿੱਚ ਬਹੁਤ ਫਰਕ ਆ ਗਿਆ ਹੈ। ਹੁਣ ਖੇਤੀ ਦੇ ਮੁਨਾਫੇ ਘੱਟਣ ਲੱਗ ਪਏ ਹਨ।
ਮੇਲੇ ‘ਚ ਪੁਹੰਚੇ ਕਿਸਾਨ ਨੇ ਕਿਹਾ ਕਿ ਪਹਿਲਾਂ ਖੇਤੀ ਜਿਆਦਾ ਬਲਦਾਂ ਦੇ ਨਾਲ ਕੀਤੀ ਜਾਂਦੀ ਸੀ, ਪਰ ਹੁਣ ਖੇਤੀ ਦੇ ਤੌਰ ਤਰੀਕੇ ਬਦਲ ਗਏ ਹਨ।