7 March 2024
TV9 Punjabi
ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।
ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਦੋਵੇਂ ਸੂਬੇ ਪੂਰੇ ਮਾਮਲੇ ‘ਚ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਣ ‘ਚ ਅਸਫਲ ਰਹੇ ਹਨ।
ਸੁਣਵਾਈ ਦੌਰਾਨ ਅਦਾਲਤ ਦਾ ਰਵੱਈਆ ਉਸ ਸਮੇਂ ਸਖ਼ਤ ਹੋ ਗਿਆ ਜਦੋਂ ਹਰਿਆਣਾ ਸਰਕਾਰ ਨੇ ਪ੍ਰਦਰਸ਼ਨ ਦੀਆਂ ਤਸਵੀਰਾਂ ਹਾਈ ਕੋਰਟ ਨੂੰ ਦਿਖਾਈਆਂ।
ਫੋਟੋ ਦੇਖਣ ਤੋਂ ਬਾਅਦ ਹਾਈਕੋਰਟ ਨੇ ਕਿਸਾਨ ਅੰਦੋਲਨਕਾਰੀਆਂ ‘ਤੇ ਕੀਤੀ ਵੱਡੀ ਟਿੱਪਣੀ। ਹਾਈਕੋਰਟ ਨੇ ਕਿਹਾ, ਬਹੁਤ ਸ਼ਰਮ ਦੀ ਗੱਲ ਹੈ ਕਿ ਤੁਸੀਂ ਲੋਕ ਬੱਚਿਆਂ ਨੂੰ ਅੱਗੇ ਕਰ ਰਹੇ ਹੋ, ਤੁਸੀਂ ਕਿਹੋ ਜਿਹੇ ਮਾਪੇ ਹੋ। ਅਦਾਲਤ ਨੇ ਕਿਹਾ, ਬੱਚਿਆਂ ਦੀ ਓਟ ਵਿੱਚ ਪ੍ਰਦਰਸ਼ਨ ਅਤੇ ਉਹ ਵੀ ਹਥਿਆਰਾਂ ਨਾਲ, ਤੁਹਾਡੇ ਲੋਕਾਂ ਨੂੰ ਉੱਥੇ ਖੜੇ ਹੋਣ ਤੱਕ ਦਾ ਵੀ ਅਧਿਕਾਰ ਵੀ ਨਹੀਂ ਹੈ।
ਹਾਈਕੋਰਟ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ ਕਿ ਤੁਸੀਂ ਉੱਥੇ ਜੰਗ ਛੇੜਨ ਜਾ ਰਹੇ ਹੋ, ਇਹ ਪੰਜਾਬ ਦਾ ਸੱਭਿਆਚਾਰ ਨਹੀਂ ਹੈ।
ਹਾਈ ਕੋਰਟ ਨੇ ਮ੍ਰਿਤਕ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਕਰਨ ਦੀ ਗੱਲ ਆਖੀ।
ਕਿਸਾਨਾਂ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਵੀ ਪਟੀਸ਼ਨ ਪਾਈ ਗਈ ਸੀ। ਪਟੀਸ਼ਨ ‘ਚ ਸੁਪਰੀਮ ਕੋਰਟ ਤੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।