ਕਿਸਾਨ ਅੰਦੋਲਨ ਨੂੰ ਲੈ ਕੇ ਮੁੜ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਣਵਾਈ ਅੱਜ

20 Feb 2024

ਅਮਿਤ ਮਿਸ਼ਰਾ/ਕਨੌਜ

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। 

ਦਿੱਲੀ ਚੱਲੋ ਅੰਦੋਲਨ

ਇਸ ਦੌਰਾਨ ਕੇਂਦਰ ਸਰਕਾਰ ਐਤਵਾਰ ਨੂੰ ਹੋਈ ਬੈਠਕ ਦੀ ਪੂਰੀ ਰਿਪੋਰਟ ਅਦਾਲਤ ‘ਚ ਪੇਸ਼ ਕਰੇਗੀ। 

ਰਿਪੋਰਟ 

ਇਸ ਤੋਂ ਪਹਿਲਾਂ ਕੇਂਦਰ ਨੇ ਹਾਈ ਕੋਰਟ ਨੂੰ ਕਿਸਾਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਚਰਚਾ ਕਰਨ ਲਈ ਕਿਹਾ ਸੀ।

ਘੱਟੋ-ਘੱਟ ਸਮਰਥਨ ਮੁੱਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਦੇ ਨਾਲ-ਨਾਲ ਹਰਿਆਣਾ ਤੇ ਪੰਜਾਬ ਸਰਕਾਰਾਂ ਨੂੰ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਇਸ ਦੌਰਾਨ ਦਿੱਲੀ ਸਰਕਾਰ ਵੀ ਆਪਣਾ ਪੱਖ ਪੇਸ਼ ਕਰੇਗੀ।

ਸਥਿਤੀ ਰਿਪੋਰਟ

ਪਿਛਲੀਆਂ ਸੁਣਵਾਈਆਂ ‘ਚ ਹਰਿਆਣਾ ਸਰਕਾਰ ਦੇ ਵਕੀਲ ਨੇ ਕਿਹਾ ਸੀ ਕਿ ਕਿਸਾਨ ਚੋਣਵੀਆਂ ਥਾਵਾਂ ‘ਤੇ ਪ੍ਰਦਰਸ਼ਨ ਕਰਨ ਲਈ ਦਿੱਲੀ ਸਰਕਾਰ ਤੋਂ ਇਜਾਜ਼ਤ ਲੈ ਸਕਦੇ ਸਨ।

ਪਿਛਲੀ ਸੁਣਵਾਈ 

ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਨੇ ਹਰਿਆਣਾ ਸਰਕਾਰ ਨੂੰ ਸਖ਼ਤ ਸਵਾਲ ਕਰਦੇ ਹੋਏ ਕਿਹਾ ਕਿ ਉਹ ਸਿਰਫ਼ ਉਸ ਦੇ ਰਾਜ ‘ਚੋਂ ਹੀ ਲੰਘ ਰਹੇ ਹਨ | ਉਨ੍ਹਾਂ ਨੂੰ ਆਉਣ ਅਤੇ ਜਾਣ ਦਾ ਅਧਿਕਾਰ ਹੈ। ਤੁਸੀਂ ਸਰਹੱਦਾਂ ਬੰਦ ਕਿਉਂ ਕਰ ਰਹੇ ਹੋ ?

ਸਖ਼ਤ ਸਵਾਲ

ਕਿਸਾਨਾਂ ਨੂੰ ਸਰਕਾਰ ਦਾ ਪ੍ਰਸਤਾਵ ਨਾਮਨਜੂਰ, 21 ਨੂੰ ਦਿੱਲੀ ਕੂਚ ਦੀ ਤਿਆਰੀ