ਵਿਧਾਨ ਸਭਾ ‘ਚ ਕਾਂਗਰਸ ਦਾ ਹੰਗਾਮਾ, AAP ਨੇ ਲਗਾਏ ਲੋਕਤੰਤਰ ਦੇ ਅਪਮਾਨ ਦੇ ਇਲਜ਼ਾਮ

1 Mar 2024

TV9Punjabi

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ।

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ

ਸੈਸ਼ਨ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਨੇ ਕਾਫੀ ਹੰਗਾਮਾ ਕੀਤਾ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਸ਼ੁਭਕਰਨ ਦੀ ਮੌਤ ‘ਤੇ ਪੰਜਾਬ ਸਰਕਾਰ ਨੂੰ ਘੇਰਿਆ। ਵਿਰੋਧੀ ਧਿਰ ਨੇ ਜ਼ੀਰੋ ਐਫਆਈਆਰ ਦਰਜ ਕਰਨ ਦਾ ਮੁੱਦਾ ਉਠਾਇਆ ਅਤੇ ਸਰਕਾਰ ਤੋਂ ਇਸ ਮਾਮਲੇ ‘ਤੇ ਜਵਾਬ ਦੇਣ ਦੀ ਮੰਗ ਕੀਤੀ।

ਵਿਰੋਧੀ ਧਿਰ ਨੇ ਹੰਗਾਮਾ ਕੀਤਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਰਾਜਪਾਲ ਦਾ ਭਾਸ਼ਣ ਰੋਕ ਕੇ ਸਦਨ ਦਾ ਅਪਮਾਨ ਕੀਤਾ ਗਿਆ ਹੈ। ਕਾਂਗਰਸ ਨੇ ਇਹ ਸਭ ਕੁਝ ਪ੍ਰਸਿੱਧੀ ਹਾਸਲ ਕਰਨ ਲਈ ਕੀਤਾ ਹੈ। ਕਾਂਗਰਸ ਨੇਤਾਵਾਂ ਨੂੰ ਰਾਜਪਾਲ ਦਾ ਭਾਸ਼ਣ ਸੁਣਨਾ ਚਾਹੀਦਾ ਸੀ। ਜਦਕਿ ਚੌਥੀ ਤਰੀਕ ਨੂੰ ਆਪਣੇ ਵਿਚਾਰ ਪੇਸ਼ ਕਰਨੇ ਚਾਹੀਦੇ ਹਨ। ਕਾਂਗਰਸ ਨੇ ਲੋਕਤੰਤਰ ਦਾ ਅਪਮਾਨ ਕੀਤਾ ਹੈ।

ਵਿੱਤ ਮੰਤਰੀ ਨੇ ਕਾਂਗਰੇਸ ਨੂੰ ਘੇਰਿਆ

ਵਿੱਤ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਜ਼ੀਰੋ ਐੱਫਆਈਆਰ ਦਰਜ ਕਰਨ ‘ਤੇ ਸਵਾਲ ਉਠਾਉਣ ਵਾਲਿਆਂ ਨੂੰ ਕਿਹਾ,”ਮੈਂ ਦੱਸਣਾ ਚਾਹੁੰਦਾ ਹਾਂ ਕਿ ਇਸ ਮਾਮਲੇ ਦੀ ਹੁਣ ਜਾਂਚ ਕੀਤੀ ਜਾਵੇਗੀ। ਪੁਲਿਸ ਸਾਰੇ ਤੱਥਾਂ ਦੀ ਜਾਂਚ ਕਰੇਗੀ। ਅਦਾਲਤ ‘ਚ ਚਲਾਨ ਪੇਸ਼ ਹੋਣ ‘ਤੇ ਸਭ ਕੁਝ ਸਪੱਸ਼ਟ ਹੋ ਜਾਵੇਗਾ।

ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ

ਆਗੂਆਂ ਨੇ ਰਾਜਪਾਲ ਨੂੰ ਸੰਬੋਧਨ ਸ਼ੁਰੂ ਹੋਣ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਰੱਖਣ ਲਈ ਕਿਹਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਸੰਬੋਧਨ ਸ਼ੁਰੂ ਹੋਣ ਦੇਣ ਦੀ ਅਪੀਲ ਕੀਤੀ ਹੈ। ਇਸ ਤੋਂ ਬਾਅਦ ਰੌਲੇ-ਰੱਪੇ ਅਤੇ ਨਾਅਰੇਬਾਜ਼ੀ ਦਰਮਿਆਨ ਰਾਜਪਾਲ ਨੇ ਆਪਣਾ ਸੰਬੋਧਨ ਸ਼ੁਰੂ ਕੀਤਾ। 

ਨਾਅਰੇਬਾਜ਼ੀ ਦਰਮਿਆਨ ਰਾਜਪਾਲ ਦਾ ਸੰਬੋਧਨ

ਕੁਝ ਸਮੇਂ ਬਾਅਦ ਕਾਂਗਰਸੀ ਮੈਂਬਰ ਵੈੱਲ ‘ਚ ਪਹੁੰਚ ਗਏ। ਵਿਰੋਧੀ ਧਿਰ ਨੇ ਹਰਿਆਣਾ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਵਿਰੋਧੀ ਧਿਰ ਨੇ ਐਫਆਈਆਰ ਵਿੱਚ ਹਰਿਆਣਾ ਦੇ ਮੰਤਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਂ ਦਰਜ ਕਰਨ ਦੀ ਮੰਗ ਉਠਾਈ।

ਕਾਂਗਰੇਸੀ ਮੈਂਬਰਾਂ ਰੱਖੀ ਇਹ ਮੰਗ

ਰਾਜਾ ਵੜਿੰਗ ਨੇ ਕਿਹਾ ਕਿ ਹੁਣ ਤੱਕ ਸਿਰਫ਼ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਕਿਸਾਨ ਪ੍ਰੀਤਪਾਲ ਪੀਜੀਆਈ ਵਿੱਚ ਦਾਖ਼ਲ ਹੈ। ਉਸ ਦੇ ਮਾਮਲੇ ‘ਚ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਕਾਂਗਰਸੀ ਵਿਧਾਇਕਾਂ ਨੇ ਵੈੱਲ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਰਾਜਾ ਵੜਿੰਗ ਨੇ ਚੁੱਕਿਆ ਮੁੱਦਾ

ਗੋਆ ਜਮੀਨ ਮਾਮਲੇ ‘ਚ ਸਾਬਕਾ CM ਚੰਨੀ ਤੋਂ ਹੋ ਸਕਦੀ ਹੈ ਪੁੱਛਗਿੱਛ! ਵਿਜੀਲੈਂਸ਼ ਮੁੜ ਕਰ ਸਕਦਾ ਕਾਰਵਾਈ