5 March 2024
TV9 Punjabi
ਹਿਮਾਚਲ ਅਤੇ ਦਿੱਲੀ ਸਰਕਾਰ ਵੱਲੋਂ ਮਹਿਲਾ ਨੂੰ ਨਗਦ ਸਹਾਇਤਾ ਦੇਣ ਦੇ ਐਲਾਨ ਤੋਂ ਬਾਅਦ ਇਹ ਉਮੀਦ ਜਤਾਈ ਜਾ ਰਹੀ ਸੀ।
ਪਰ ਖ਼ਜਾਨਾ ਮੰਤਰੀ ਦੇ ਪੂਰੇ ਭਾਸ਼ਣ ਵਿੱਚ ਮਹਿਲਾ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨੇ ਦੇਣ ਦਾ ਐਲਾਨ ਨਹੀਂ ਕੀਤਾ।
ਵਿਧਾਨ ਸਭਾ ਚੋਣਾਂ 'ਚ 'ਆਪ' ਨੇ ਇਕ ਕਰੋੜ ਔਰਤਾਂ ਨੂੰ 1000 ਰੁਪਏ ਮਹੀਨਾ ਭੱਤਾ ਦੇਣ ਦਾ ਵਾਅਦਾ ਕੀਤਾ ਸੀ।
ਸਭ ਦੀਆਂ ਨਜ਼ਰਾਂ ਵਿੱਤ ਮੰਤਰੀ 'ਤੇ ਹੋਣਗੀਆਂ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੀ ਤਰਜ਼ 'ਤੇ ਕੋਈ ਐਲਾਨ ਕਰਦੇ ਹਨ ਜਾਂ ਨਹੀਂ।
'ਆਪ' ਸਰਕਾਰ ਲਈ ਪੰਜਾਬ 'ਚ ਇਸ ਸਕੀਮ ਨੂੰ ਲਾਗੂ ਕਰਨਾ ਆਸਾਨ ਨਹੀਂ ਹੈ ਕਿਉਂਕਿ ਸਰਕਾਰ ਪਹਿਲਾਂ ਹੀ ਬਿਜਲੀ 'ਤੇ 22 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਦੇ ਰਹੀ ਹੈ।
ਇੱਕ ਕਰੋੜ ਮਹਿਲਾ ਵੋਟਰ ਹਨ। ਇੱਥੇ 50 ਲੱਖ ਦੇ ਕਰੀਬ ਔਰਤਾਂ ਹਨ ਜਿਨ੍ਹਾਂ ਨੂੰ ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਨਹੀਂ ਮਿਲ ਰਿਹਾ, ਇਸ ਲਈ ਸਰਕਾਰ ਨੂੰ ਹਰ ਮਹੀਨੇ 500 ਕਰੋੜ ਰੁਪਏ ਦੀ ਲੋੜ ਪਵੇਗੀ।
ਇਹ ਤੈਅ ਹੈ ਕਿ 'ਆਪ' ਸਰਕਾਰ ਮੁੱਖ ਤੌਰ 'ਤੇ ਸਿਹਤ, ਸਿੱਖਿਆ ਅਤੇ ਖੇਡਾਂ 'ਤੇ ਧਿਆਨ ਦੇਣ ਜਾ ਰਹੀ ਹੈ। ਸਰਕਾਰ ਕਿਸਾਨਾਂ ਲਈ ਕੁਝ ਵੱਡੇ ਪ੍ਰਬੰਧ ਵੀ ਕਰ ਸਕਦੀ ਹੈ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਉਹ ਸਿੰਚਾਈ ਤੋਂ ਲੈ ਕੇ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਬੀਜਾਂ ਤੱਕ ਹਰ ਚੀਜ਼ ਨੂੰ ਲੈ ਕੇ ਕੋਈ ਵੱਡਾ ਐਲਾਨ ਕਰ ਸਕਦੀ ਹੈ।