5 March 2024
TV9 Punjabi
ਪੰਜਾਬ ਵਿਧਾਨਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਅਨੁਸੂਚਿਤ ਜਾਤੀਆਂ ਦੇ ਪ੍ਰਮਾਣ ਪੱਤਰਾਂ (ਸਰਟੀਫਿਕੇਟਾਂ) ਬਾਰੇ ਨਵੀਂ ਚਰਚਾ ਛਿੜ ਗਈ ਹੈ।
ਵਿਧਾਇਕ ਅਮਿਤ ਰਤਨ ਨੇ ਸਵਾਲ ਪੁੱਛਿਆ ਕਿ ਜੋ ਲੋਕ ਜ਼ਆਲੀ ਸਰਟੀਫਿਕੇਟਾਂ ਰਾਹੀਂ ਇਸ ਦਾ ਫਾਇਦਾ ਲੈ ਰਹੇ ਹਨ। ਉਹਨਾਂ ਖਿਲਾਫ਼ ਸਰਕਾਰ ਕੀ ਕਾਰਵਾਈ ਕਰਦੀ ਹੈ ਜਾਂ ਕਰ ਰਹੀ ਹੈ।
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਜਵਾਬ ਦਿੰਦਿਆਂ ਕਿਹਾ ਜੋ ਲੋਕ ਜ਼ਆਲੀ ਸਰਟੀਫਿਕੇਟਾਂ ਦੀ ਵਰਤੋ ਕਰਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਮਾਨ ਸਰਕਾਰ ਇਸ ਲਈ ਕੰਮ ਵੀ ਕਰ ਰਹੀ ਹੈ। ਸਰਕਾਰ ਨੇ ਪਿਛਲੇ ਸਾਲ ਅਜਿਹੇ 23 ਸਰਟੀਫਿਕੇਟਾਂ ਨੂੰ ਰੱਦ ਕੀਤਾ ਹੈ।
CM ਮਾਨ ਨੇ ਕਿਹਾ ਕਿ ਕਿਸੇ ਵੀ ਜ਼ਆਲੀ ਸਰਟੀਫਿਕੇਟ ਦੀ ਵਰਤੋਂ ਕਰਨ ਵਾਲੇ ਨੂੰ ਕਿਸੇ ਵੀ ਸੂਰਤ ਵਿੱਚ ਬਖਸਿਆ ਨਹੀਂ ਜਾਵੇਗਾ।
ਸਦਨ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹਨਾਂ ਦੀ ਸਰਕਾਰ ਸਾਰੇ ਮੁਲਾਜ਼ਮਾਂ ਦੇ ਸਰਟੀਫਿਕੇਟਾਂ ਦੀ ਜਾਂਚ ਕਰੇਗੀ।
ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਤੇ ਵੀ ਜਾਤੀ ਦਾ ਜ਼ਆਲੀ ਸਰਟੀਫਿਕੇਟ ਲਗਾਕੇ ਨੌਕਰੀ ਲੈਣ ਦੇ ਇਲਜ਼ਾਮ ਲੱਗੇ ਸਨ।
ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਕਾਫ਼ੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਸੀ। ਜੇਕਰ ਹੁਣ ਪੰਜਾਬ ਸਰਕਾਰ ਅਜਿਹੀ ਜਾਂਚ ਕਰਵਾਉਂਦੀ ਹੈ ਤਾਂ ਕਈ ਹੋਰ ਮਾਮਲੇ ਸਾਹਮਣੇ ਆ ਸਕਦੇ ਹਨ।