05-09- 2024
TV9 Punjabi
Author: Ramandeep Singh
ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾਂ ਮਾਨਸੂਨ ਇਜਲਾਸ ਦੀ ਸਮਾਪਤੀ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਗਈ।
ਦੱਸਿਆ ਜਾ ਰਿਹਾ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਆਰਥਿਕ ਸਥਿਤੀ ਨੂੰ ਲੈ ਕੇ ਕੁਝ ਅਹਿਮ ਫੈਸਲੇ ਲਏ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਬੰਦ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਸੂਬੇ ਦੀ ਆਰਥਿਕ ਹਾਲਤ ਸੁਧਾਰਨ ਵੱਲ ਕਦਮ ਵਧਾ ਰਹੀ ਹੈ।
ਆਰਥਿਕ ਸਥਿਤੀ ਨੂੰ ਸੁਧਾਰਨ ਲਈ ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਕੇਂਦਰ ਸਰਕਾਰ ਨੇ ਪੰਜਾਬ ਦੇ 10,000 ਕਰੋੜ ਰੁਪਏ ਤੋਂ ਵੱਧ ਫੰਡ ਰੋਕ ਲਏ ਹਨ, ਜਿਸ ਨਾਲ ਪੰਜਾਬ ਦੀ ਆਰਥਿਕ ਹਾਲਤ ਪ੍ਰਭਾਵਿਤ ਹੋਈ ਹੈ।
ਇਸ ‘ਚ ਖੇਤੀ ਨੀਤੀ ਸਮੇਤ ਕਈ ਮੁੱਦਿਆਂ ‘ਤੇ ਚਰਚਾ ਹੋਈ। ਕਿਉਂਕਿ ਅੱਜ ਹੀ ਚੰਡੀਗੜ੍ਹ ਦੇ ਸੈਕਟਰ-34 ਵਿੱਚ ਸੰਘਰਸ਼ ਵਿੱਚ ਲੱਗੇ ਕਿਸਾਨਾਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਤੈਅ ਹੈ।
ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ। ਅਜਿਹੇ ‘ਚ ਇਸ ਬਾਰੇ ਕੁਝ ਫੈਸਲਾ ਲਿਆ ਜਾ ਸਕਦਾ ਹੈ।
ਬੀਤੇ ਦਿਨ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ‘ਚ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਆਪ ਸਰਕਾਰ ਨੇ ਖੇਤੀ ਨੀਤੀ ਬਣਾਈ ਹੈ। ਜਿਸ ਨੂੰ ਜਲਦ ਹੀ ਲਾਗੂ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਸੀ ਕਿ ਉਹ ਇਸ ਸਬੰਧ ਵਿੱਚ ਮਾਹਰਾਂ ਨਾਲ ਗੱਲ ਕਰ ਰਹੇ ਹਨ। ਨਾਲ ਹੀ ਕਿਸਾਨਾਂ ਨੂੰ ਵੀ ਭਰੋਸੇ ਵਿੱਚ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਦਯੋਗਿਕ ਨੀਤੀ ਲਾਗੂ ਕਰਨ ਤੋਂ ਪਹਿਲਾਂ ਉਨ੍ਹਾਂ ਕਈ ਮੀਟਿੰਗਾਂ ਕੀਤੀਆਂ ਸਨ। ਇਸ ਨੂੰ ਵੀ ਉਸੇ ਤਰਜ਼ ਤੇ ਲਾਗੂ ਕੀਤਾ ਜਾਵੇਗਾ।